ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਟਾਈਟਲ ਟ੍ਰੈਕ ਮਾਸਟਰ ਸਲੀਮ ਦੀ ਆਵਾਜ਼ ‘ਚ ਰਿਲੀਜ਼

ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਅਤੇ ਬੀਐੱਨ ਸ਼ਰਮਾ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਟਾਈਟਲ ਟਰੈਕ ਮਾਸਟਰ ਸਲੀਮ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਅਤੇ ਬੀਐੱਨ ਸ਼ਰਮਾ ਸਣੇ ਕਈ ਕਲਾਕਾਰਾਂ ਦਾ ਮਸਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।

Written by  Shaminder   |  September 27th 2023 04:41 PM  |  Updated: September 27th 2023 04:41 PM

ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਟਾਈਟਲ ਟ੍ਰੈਕ ਮਾਸਟਰ ਸਲੀਮ ਦੀ ਆਵਾਜ਼ ‘ਚ ਰਿਲੀਜ਼

ਗਿੱਪੀ ਗਰੇਵਾਲ (Gippy Grewal) ਬਿੰਨੂ ਢਿੱਲੋਂ ਅਤੇ ਬੀਐੱਨ ਸ਼ਰਮਾ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਟਾਈਟਲ ਟਰੈਕ ਮਾਸਟਰ ਸਲੀਮ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਅਤੇ ਬੀਐੱਨ ਸ਼ਰਮਾ ਸਣੇ ਕਈ ਕਲਾਕਾਰਾਂ ਦਾ ਮਸਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਹ ਫ਼ਿਲਮ 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

ਹੋਰ ਪੜ੍ਹੋ :  ਕਰਣ ਔਜਲਾ ਦੀ ਪਤਨੀ ਦੀਆਂ ਵਿਆਹ ਤੋਂ ਬਾਅਦ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਜਿਸ ‘ਚ ਕਰਮਜੀਤ ਅਨਮੋਲ, ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਦੀ ਕਾਮੇਡੀ ਤੁਹਾਨੂੰ ਵੇਖਣ ਨੂੰ ਮਿਲੇਗੀ । ਫ਼ਿਲਮ ‘ਚ ਤਿੰਨਾਂ ਨੇ ਅੰਨੇ, ਬੋਲੇ ਅਤੇ ਗੂੰਗੇ ਵਿਅਕਤੀ ਦੀ ਭੂਮਿਕਾ ਨਿਭਾਈ ਹੈ । ਇਸ ਤੋਂ ਇਲਾਵਾ ਫ਼ਿਲਮ ‘ਚ ਤਨੂੰ ਗਰੇਵਾਲ ਅਤੇ ਹਸ਼ਨੀਨ ਚੌਹਾਨ ਵੀ ਨਜ਼ਰ ਆਉਣਗੇ । 

ਗਿੱਪੀ ਗਰੇਵਾਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਹਾਲ ਹੀ ‘ਚ ਰਿਲੀਜ਼ ਹੋਈ ਫ਼ਿਲਮ ‘ਕੈਰੀ ਆਨ ਜੱਟਾ-੩’ ਰਿਲੀਜ਼ ਹੋਈ ਹੈ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਫ਼ਿਲਮ ਨੇ ਰਿਕਾਰਡ ਤੋੜ ਕਮਾਈ ਕੀਤੀ ਹੈ ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਸੰਜੇ ਦੱਤ ਦੇ ਨਾਲ ਵੀ ਫ਼ਿਲਮ ‘ਸ਼ੇਰਾਂ ਦੀ ਕੌਮ’ ਪੰਜਾਬੀ ਫ਼ਿਲਮ ਲੈ ਕੇ ਆ ਰਹੇ ਹਨ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸਾਂਝੀ ਕੀਤੀ ਸੀ । 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network