'ਗੱਡੀ ਜਾਂਦੀ ਏ ਛਲਾਂਗਾ ਮਾਰਦੀ’ ਫ਼ਿਲਮ ਦਾ ਟਾਈਟਲ ਟ੍ਰੈਕ ਐਮੀ ਵਿਰਕ ਦੀ ਆਵਾਜ਼ ‘ਚ ਹੋਇਆ ਰਿਲੀਜ਼

ਫ਼ਿਲਮ ‘ਗੱਡੀ ਜਾਂਦੀ ਏ ਛਲਾਂਗਾ ਮਾਰਦੀ’ ਫ਼ਿਲਮ ਦਾ ਟਾਈਟਲ ਟ੍ਰੈਕ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕਪਤਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਐੱਨ ਵੀ ਨੇ ।

Written by  Shaminder   |  September 13th 2023 03:34 PM  |  Updated: September 13th 2023 03:34 PM

'ਗੱਡੀ ਜਾਂਦੀ ਏ ਛਲਾਂਗਾ ਮਾਰਦੀ’ ਫ਼ਿਲਮ ਦਾ ਟਾਈਟਲ ਟ੍ਰੈਕ ਐਮੀ ਵਿਰਕ ਦੀ ਆਵਾਜ਼ ‘ਚ ਹੋਇਆ ਰਿਲੀਜ਼

ਫ਼ਿਲਮ ‘ਗੱਡੀ ਜਾਂਦੀ ਏ ਛਲਾਂਗਾ ਮਾਰਦੀ’ (Gaddi Jaandi Ae Chalaangaan Maardi) ਫ਼ਿਲਮ ਦਾ ਟਾਈਟਲ ਟ੍ਰੈਕ (Title Track) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕਪਤਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਐੱਨ ਵੀ ਨੇ । ਇਸ ਫ਼ਿਲਮ ‘ਚ ਐਮੀ ਵਿਰਕ ਤੋਂ ਇਲਾਵਾ,ਬਿੰਨੂ ਢਿੱਲੋਂ, ਮਾਹੀ ਸ਼ਰਮਾ, ਜੈਸਮੀਨ ਬਾਜਵਾ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

ਹੋਰ ਪੜ੍ਹੋ : ਸਰਗੁਨ ਮਹਿਤਾ ਦਾ ਡਾਂਸ ਜਿੱਤ ਰਿਹਾ ਦਰਸ਼ਕਾਂ ਦਾ ਦਿਲ, ਵੇਖੋ ਖੂਬਸੂਰਤ ਵੀਡੀਓ

ਫ਼ਿਲਮ ‘ਚ ਕਾਮੇਡੀ ਦੇ ਨਾਲ ਨਾਲ ਸੁਨੇਹਾ ਦੇਣ ਦੀ ਕੋਸ਼ਿਸ਼ 

ਇਸ ਫ਼ਿਲਮ ‘ਚ ਜਿੱਥੇ ਦਾਜ ਵਰਗੀ ਕੁਰੀਤੀ ਨੂੰ ਵਿਖਾਉਣ ਦੀ ਕੋਸ਼ਿਸ਼ ਹੋਵੇਗੀ, ਉੱਥੇ ਹੀ ਇਸ ਗੰਭੀਰ ਮੁੱਦੇ ਨੂੰ ਦਰਸਾਉਣ ਦੇ ਨਾਲ-ਨਾਲ ਕਾਮੇਡੀ ਦੇ ਨਾਲ ਇਹ ਕਲਾਕਾਰ ਦਰਸ਼ਕਾਂ ਦਾ ਦਿਲ ਪਰਚਾਉਂਦੇ ਹੋਏ ਦਿਖਾਈ ਦੇਣਗੇ । ਸਮੀਪ ਕੰਗ ਦੇ ਵੱਲੋਂ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਹ ਫ਼ਿਲਮ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਐਮੀ ਵਿਰਕ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਐਮੀ ਵਿਰਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਬਾਲੀਵੁੱਡ ‘ਚ ਵੀ ਤੂਤੀ ਬੋਲਣ ਲੱਗੀ ।  

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network