ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ 'ਜੋੜੀ' ਦਾ ਗੀਤ 'ਪ੍ਰਹੁਣਾ ਬਣ ਕੇ' ਹੋਇਆ ਰਿਲੀਜ਼, ਵੇਖੋ ਵੀਡੀਓ

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਆਪਣੀ ਫ਼ਿਲਮ 'ਜੋੜੀ' ਰਾਹੀਂ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ 'ਚ ਪੂਰੀ ਤਰ੍ਹਾਂ ਕਾਮਯਾਬ ਹੋਏ ਹਨ। ਬਾਕਸ ਆਫਿਸ 'ਤੇ ਇਹ ਫ਼ਿਲਮ ਪੂਰੀ ਤਰ੍ਹਾਂ ਹਾਊਸ ਫੂਲ ਚੱਲ ਰਹੀ ਹੈ। ਹੁਣ ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ 'ਪ੍ਰਹੁਣਾ ਬਣ ਕੇ' ਰਿਲੀਜ਼ ਕੀਤਾ ਗਿਆ ਹੈ। ਗੀਤ ਦੇ ਬੋਲ ਸੁਣ ਕੇ ਦਰਸ਼ਕ ਬੇਹੱਦ ਖੁਸ਼ ਹੋ ਗਏ ਹਨ, ਇਹ ਗੀਤ ਪੰਜਾਬੀ ਸੱਭਿਆਚਾਰ ਦੇ ਪੁਰਾਣੇ ਸਮੇਂ ਦੀ ਯਾਦ ਦਵਾਉਂਦਾ ਹੈ।

Written by  Pushp Raj   |  May 12th 2023 03:02 PM  |  Updated: May 12th 2023 03:02 PM

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ 'ਜੋੜੀ' ਦਾ ਗੀਤ 'ਪ੍ਰਹੁਣਾ ਬਣ ਕੇ' ਹੋਇਆ ਰਿਲੀਜ਼, ਵੇਖੋ ਵੀਡੀਓ

Song 'Prahuna banke': ਪੰਜਾਬ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ 'ਜੋੜੀ' ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਰਿਲੀਜ਼ ਹੋਣ ਮਗਰੋਂ ਫ਼ਿਲਮ ਮੇਕਰਸ ਵੱਲੋਂ ਇਸ ਦੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਗੀਤ 'ਆਖਰੀ ਸਲਾਮ' ਤੋਂ ਬਾਅਦ ਹੁਣ ਇਸ ਫ਼ਿਲਮ ਦਾ ਨਵਾਂ ਗੀਤ 'ਪ੍ਰਹੁਣਾ ਬਣ ਕੇ' ਰਿਲੀਜ਼ ਕੀਤਾ ਗਿਆ ਹੈ। 

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਆਪਣੀ ਫ਼ਿਲਮ 'ਜੋੜੀ' ਰਾਹੀਂ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਵਿੱਚ ਪੂਰੀ ਤਰ੍ਹਾਂ ਕਾਮਯਾਬ ਹੋਏ ਹਨ। ਬਾਕਸ ਆਫਿਸ 'ਤੇ ਇਹ ਫ਼ਿਲਮ ਪੂਰੀ ਤਰ੍ਹਾਂ ਹਾਊਸ ਫੂਲ ਚੱਲ ਰਹੀ ਹੈ। ਹੁਣ ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ 'ਪ੍ਰਹੁਣਾ ਬਣ ਕੇ' ਰਿਲੀਜ਼ ਕੀਤਾ ਗਿਆ ਹੈ। 

ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ 'ਪ੍ਰਾਹੁਣਾ ਬਣ ਕੇ' ਗੀਤ ਨੂੰ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨੇ ਆਵਾਜ਼ ਦਿੱਤੀ ਹੈ, ਜੋ ਫ਼ਿਲਮ 'ਚ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਗੀਤ 'ਚ ਦਿਲਜੀਤ ਦੋਸਾਂਝ ਨਾਲ ਦ੍ਰਿਸ਼ਟੀ ਗਰੇਵਾਲ ਨਜ਼ਰ ਆ ਰਹੀ ਹੈ।'ਪ੍ਰਾਹੁਣਾ ਬਣ ਕੇ' ਗੀਤ ਨੂੰ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ, ਇਸ ਦੇ ਬੋਲ ਰਾਜ ਰਣਜੋਧ ਵਲੋਂ ਲਿਖੇ ਗਏ ਹਨ।

ਹੋਰ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਅਦਾਕਾਰਾ ਨੇ ਧੀ ਨੂੰ ਲੈ ਕੇ ਆਖੀ ਇਹ ਗੱਲ

ਫ਼ਿਲਮ 'ਜੋੜੀ' ਦੀ ਗੱਲ ਕੀਤੀ ਜਾਵੇ ਤਾਂ ਇਹ ਫ਼ਿਲਮ ਪੰਜਾਬ ਦੇ ਮਸ਼ਹੂਰ ਗਾਇਕ ਚਮਕੀਲਾ ਤੇ ਉਸ ਦੀ ਸਾਥੀ ਕਲਾਕਾਰ ਅਮਰਜੋਤ ਦੀ ਕਹਾਣੀ ਨੂੰ ਦਰਸਾਉਂਦੇ ਹਨ। ਇਸ  ਫ਼ਿਲਮ ਵਿੱਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾਂ ਦੇ ਨਾਲ-ਨਾਲ  ਦ੍ਰਿਸ਼ਟੀ ਗਰੇਵਾਲ ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਫ਼ਿਲਮ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network