ਗੀਤਕਾਰ ਜਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਸੀਐੱਮ ਮਾਨ ਤੋਂ ਕੀਤੀ ਸੁਰੱਖਿਆ ਦੀ ਮੰਗ

written by Shaminder | August 02, 2022

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਜਾਨੀ (Jaani) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਜਿਸ ਤੋਂ ਬਾਅਦ ਜਾਨੀ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਚਿੱਠੀ ਲਿਖ ਕੇ ਸੁਰੱਖਿਆ ਦੀ ਮੰਗ ਕੀਤੀ ਹੈ ।ਗੀਤਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ।

ਹੋਰ ਪੜ੍ਹੋ : ਜਾਨੀ ਨੂੰ ਮਿਲਿਆ ‘ਜਾਨ’! ਘਰ ਆਇਆ ਨੰਨ੍ਹਾ ਮਹਿਮਾਨ

ਜਾਨੀ ਵੱਲੋਂ ਸੂਬੇ ਦੇ ਮੁੱਖ ਮੰਤਰੀ ਨੂੰ ਲਿਖੀ ਗਈ ਇਹ ਚਿੱਠੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਖ਼ਬਰਾਂ ਮੁਤਾਬਕ ਜਾਨੀ ਦੇ ਮੈਨੇਜਰ ਦਿਲਰਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਪੰਜਾਬ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ ।ਜਾਨੀ ਨੇ ਲਿਖਿਆ ਕਿ, ‘ਮੈਨੂੰ ਅਤੇ ਮੇਰੇ ਮੈਨੇਜਰ ਦਿਲਰਾਜ ਸਿੰਘ ਨੰਦਾ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੋਨ 'ਤੇ ਧਮਕੀਆਂ ਮਿਲ ਰਹੀਆਂ ਹਨ।

Singer Jaani, wife Neha Chauhan blessed with a baby boy Image Source: Twitter

ਹੋਰ ਪੜ੍ਹੋ : ਮਸ਼ਹੂਰ ਗੀਤਕਾਰ ਜਾਨੀ ਦੀ ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਾਨੀ ਜਲਦ ਬਨਣਗੇ ਪਿਤਾ

ਇਨ੍ਹਾਂ ਧਮਕੀਆਂ ਕਾਰਨ ਮੈਂ ਆਪਣੇ ਪਰਿਵਾਰ ਨੂੰ ਇੱਥੋਂ ਵਿਦੇਸ਼ ਸ਼ਿਫਟ ਕਰ ਲਿਆ ਹੈ’।ਜਾਨੀ ਨੇ ਇਸ ਪੱਤਰ ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਦਾ ਜ਼ਿਕਰ ਵੀ ਕੀਤਾ ਹੈ। ਉਸਨੇ ਕਿਹਾ, "ਆਪਣੇ ਕੰਮ ਕਾਰਨ ਕਈ ਵਾਰ ਮੈਨੂੰ ਸ਼ੂਟਿੰਗ ਲਈ ਬਾਹਰ ਜਾਣਾ ਪੈਂਦਾ ਹੈ। ਅਜਿਹੇ 'ਚ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੈ’।

jaani letter ,

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਲਗਾਤਾਰ ਸੈਲੀਬ੍ਰੇਟੀਜ਼ ਨੂੰ ਧਮਕੀਆਂ ਮਿਲ ਰਹੀਆਂ ਹਨ । ਕੁਝ ਦਿਨ ਪਹਿਲਾਂ ਸਲਮਾਨ ਖ਼ਾਨ ਅਤੇ ਹੋਰ ਕਈ ਅਦਾਕਾਰਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ।

 

View this post on Instagram

 

A post shared by JAANI (@jaani777)

You may also like