
ਸੋਨੀਆ ਮਾਨ (Sonia Mann)ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਲਾੜੀ ਦੇ ਲਿਬਾਸ ‘ਚ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਸੋਨੂੰ ਸੂਦ ਨੂੰ ਬਜ਼ੁਰਗ ਨਾਲ ਇਸ ਤਰੀਕੇ ਨਾਲ ਗੱਲ ਕਰਨਾ ਪਿਆ ਮਹਿੰਗਾ, ਸੋਸ਼ਲ ਮੀਡੀਆ ਯੂਜ਼ਰਸ ਨੇ ਕਿਹਾ ‘ਲੱਗਦਾ ਸੋਨੂੰ ਸੂਦ ਤਮੀਜ਼….’
ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਖੂਬ ਰਿਐਕਸ਼ਨ ਆ ਰਹੇ ਹਨ । ਸੋਨੀਆ ਮਾਨ ਨੇ ਬਤੌਰ ਮਾਡਲ ਪੰਜਾਬੀ ਇੰਡਸਟਰੀ ‘ਚ ਆਪਣੀ ਸ਼ੁਰੂਆਤ ਕੀਤੀ ਸੀ, ਪਰ ਹੌਲੀ ਹੌਲੀ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕੁਝ ਸਮਾਂ ਪਹਿਲਾਂ ਹੀ ਉਹ ਹਿਮੇਸ਼ ਰੇਸ਼ਮੀਆ ਦੇ ਨਾਲ ਫ਼ਿਲਮ ‘ਹੈਪੀ ਹਾਰਡੀ ਔਰ ਹੀਰ’ ‘ਚ ਵੀ ਨਜ਼ਰ ਆਈ ਸੀ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨੂੰ ਛੇ ਮਹੀਨੇ ਹੋਏ ਪੂਰੇ, ਭੂਆ ਜਸਵਿੰਦਰ ਬਰਾੜ ਨੇ ਭਾਵੁਕ ਵੀਡੀਓ ਕੀਤਾ ਸਾਂਝਾ
ਇਸ ਤੋਂ ਇਲਾਵਾ ਕਈ ਹਿੱਟ ਪੰਜਾਬੀ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਉਸ ਦਾ ਸਬੰਧ ਪੰਜਾਬ ਦੇ ਅੰਮ੍ਰਿਤਸਰ ਦੇ ਨਾਲ ਹੈ । ਸੋਨੀਆ ਮਾਨ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਸਹਿਯੋਗ ਦਿੱਤਾ ਸੀ ਅਤੇ ਅਕਸਰ ਉਹ ਆਪਣੇ ਭਾਸ਼ਣਾਂ ਦੇ ਨਾਲ ਕਿਸਾਨਾਂ ‘ਚ ਜੋਸ਼ ਭਰਦੀ ਸੀ ।
ਕੁਝ ਸਮਾਂ ਪਹਿਲਾਂ ਉਸ ਦੇ ਸਿਆਸਤ ‘ਚ ਸਰਗਰਮ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ, ਪਰ ਕਿਸੇ ਕਾਰਨ ਉਸ ਨੇ ਸਿਆਸਤ ਤੋਂ ਦੂਰੀ ਬਣਾਈ ਰੱਖਣਾ ਹੀ ਠੀਕ ਸਮਝਿਆ ।
View this post on Instagram