ਰਾਤ ਦੇ ਇੱਕ ਵਜੇ ਕਿਸਾਨਾਂ ਨਾਲ ਲਾਈਵ ਹੋ ਕੇ ਸੋਨੀਆ ਮਾਨ ਨੇ ਕਿਸਾਨਾਂ ਦਾ ਦਰਦ ਨਾ ਸਮਝਣ ਵਾਲੀਆਂ ਸਰਕਾਰਾਂ ਨੂੰ ਪਾਈਆਂ ਲਾਹਨਤਾਂ

written by Rupinder Kaler | October 06, 2020

ਖੇਤੀ ਬਿੱਲ ਦੇ ਖਿਲ਼ਾਫ ਕਿਸਾਨਾਂ ਦੇ ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਇੱਕ ਜੁਟਤਾ ਦਿਖਾ ਰਹੇ ਹਨ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ  ਹੈਂਡਲ ਤੋਂ ਕਿਸਾਨਾਂ ਦੇ ਸੰਘਰਸ਼   ਦੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਇਆ ਜਾ ਸਕੇ ।

sonia

ਇਸ ਸਭ ਦੇ ਚਲਦੇ ਅਦਾਕਾਰਾ ਸੋਨੀਆ ਮਾਨ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਹੜਾ ਕਿ ਪੰਜਾਬ ਦੀ ਕਿਸਾਨੀ ਦੇ ਦਰਦ ਤੇ ਇਸ ਬਿਲ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਨੂੰ ਬਿਆਨ ਕਰਦਾ ਹੈ ।

ਹੋਰ ਪੜ੍ਹੋ

sonia

ਸੋਨੀਆ ਮਾਨ ਵੱਲੋਂ ਇਸ ਵੀਡੀਓ ਵਿੱਚ ਲਾਈਵ ਹੋ ਕੇ ਦੱਸਿਆ ਗਿਆ ਹੈ ਕਿ ਰਾਤ ਦਾ ਇੱਕ ਵੱਜਿਆ ਹੋਇਆ ਹੈ ਪਰ ਸਾਡੇ ਬਜ਼ੁਰਗ ਕਿਸਾਨ ਠੰਡ ਤੇ ਹੋਰ ਪਰੇਸ਼ਾਨੀਆਂ ਦੇ ਬਾਵਜੂਦ ਖੇਤੀ ਬਿੱਲਾਂ ਖਿਲਾਫ ਧਰਨੇ ਤੇ ਡਟੇ ਹੋਏ ਹਨ । ਇਸ ਦੇ ਨਾਲ ਹੀ ਸੋਨੀਆ ਮਾਨ ਨੇ ਸਮੇਂ ਦੀਆਂ ਸਰਕਾਰਾਂ ਨੂੰ ਵੀ ਲਾਹਨਤਾਂ ਪਾਈਆਂ ਹਨ ।

sonia

ਜਿਹੜੀਆਂ ਇਸ ਤਰ੍ਹਾਂ ਦੇ ਬਿੱਲ ਲਿਆ ਕੇ ਕਿਸਾਨਾਂ ਨੂੰ ਜਿਊਂਦੇ ਜੀ ਮਾਰਨ ਤੇ ਤੁਲੀਆਂ ਹੋਈਆਂ ਹਨ ।ਇਸ ਮੌਕੇ ਸੋਨੀਆ ਮਾਨ ਇੱਕ ਤੋਂ ਬਾਅਦ ਇੱਕ ਕਿਸਾਨਾਂ ਨਾਲ ਗੱਲਬਾਤ ਕਰਦੇ ਹਨ । ਸੋਨੀਆ ਮਾਨ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

You may also like