Advertisment

ਸੋਨੂੰ ਸੂਦ ਨੇ ਵੀ ਕੀਤਾ ਕਿਸਾਨਾਂ ਦਾ ਸਮਰਥਨ, ਟਵੀਟ ਕਰਕੇ ਆਖੀ ਇਹ ਗੱਲ

author-image
By Shaminder
New Update
ਸੋਨੂੰ ਸੂਦ ਨੇ ਵੀ ਕੀਤਾ ਕਿਸਾਨਾਂ ਦਾ ਸਮਰਥਨ, ਟਵੀਟ ਕਰਕੇ ਆਖੀ ਇਹ ਗੱਲ
Advertisment
ਖੇਤੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਕਿਸਾਨਾਂ ਦਾ ਇਹ ਮਾਰਚ ਦਿੱਲੀ ਪਹੁੰਚਣ ਦੀ ਕੋਸ਼ਿਸ਼ ‘ਚ ਹੈ । ਪਰ ਰਸਤੇ ‘ਚ ਕਈ ਥਾਂਵਾਂ ‘ਤੇ
Advertisment
ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਹਰਿਆਣਾ ‘ਚ ਕਿਸਾਨਾਂ ਨੂੰ ਰੋਕਣ ਲਈ ਥਾਂ ਥਾਂ ‘ਤੇ ਬੈਰੀਕੇਟਸ ਲਗਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਿਆ ਜਾ ਸਕੇ । sonu-sood-   ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਕਿਸਾਨ ਦਿੱਲੀ ‘ਚ ਦਾਖਲ ਨਾ ਹੋ ਸਕਣ। ਕਿਸਾਨ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਕਲਾਕਾਰ ਵੀ ਲਗਾਤਾਰ ਟਵੀਟ ਕਰ ਰਹੇ ਹਨ । ਹੋਰ ਪੜ੍ਹੋ: ਲੋਕਾਂ ਦੀ ਸੇਵਾ ਕਰਨ ਪਿੱਛੇ ਕੋਈ ਸਿਆਸੀ ਮਕਸਦ ਨਹੀਂ, ਕਿਹਾ ਸੋਨੂੰ ਸੂਦ ਨੇ
Advertisment
sonu sood ਅਦਾਕਾਰ ਸੋਨੂੰ ਸੂਦ ਨੇ ਵੀ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ । ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਇੱਕ ਟਵੀਟ ਵੀ ਕੀਤਾ ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ‘ਕਿਸਾਨ ਮੇਰਾ ਭਗਵਾਨ’ । Punjab-Farmers   ਸੋਨੂੰ ਸੂਦ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਦੇ ਨਾਲ ਹੀ ਪੰਜਾਬ ਦੇ ਹੋਰ ਕਈ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ‘ਚ ਡਟੇ ਹੋਏ ਨਜ਼ਰ ਆ ਰਹੇ ਹਨ । https://twitter.com/SonuSood/status/1331982103970504704
Advertisment

Stay updated with the latest news headlines.

Follow us:
Advertisment
Advertisment
Latest Stories
Advertisment