
ਸੋਨੂੰ ਸੂਦ (Sonu Sood ) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦਾ ਹੈ । ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਸੋਨੂੰ ਸੂਦ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸੋਨੂੰ ਸੂਦ (Sonu Sood ) ਕਸ਼ਮੀਰ ‘ਚ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਸੋਨੂੰ ਸੂਦ ਚਿਨਾਰ ਦੇ ਪੱਤੇ ਚੁੱਕਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ‘ਬਚਪਨ ਕਾ ਪਿਆਰ’ ਗੀਤ ਰਿਲੀਜ਼ ਹੁੰਦੇ ਹੀ ਸਹਿਦੇਵ ਦੇ ਬਦਲੇ ਤੇਵਰ, ਬੀਚ ਤੇ ਕਰ ਰਿਹਾ ਹੈ ਚਿਲ
ਸੋਨੂੰ ਸੂਦ ਇਸ ਵੀਡੀਓ ‘ਚ ਦੱਸ ਰਹੇ ਹਨ ਕਿ ਇਸ ਤਕਨੀਕ ਦਾ ਇਸਤੇਮਾਲ ਇੰਜੀਨੀਅਰਿੰਗ ‘ਚ ਕਰਦੇ ਸਨ, ਪਰ ਅਸਲ ‘ਚ ਉਨ੍ਹਾਂ ਨੇ ਹੁਣ ਇਸ ਤਕਨੀਕ ਦਾ ਇਸਤੇਮਾਲ ਕੀਤਾ ਹੈ । ਇਸ ਦੇ ਨਾਲ ਹੀ ਸੋਨੂੰ ਸੂਦ ਦੇ ਨਾਲ ਉੱਥੋਂ ਦੇ ਸਫਾਈ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।
View this post on Instagram
ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਅਲਤਾਫ ਰਾਜਾ ਦੇ ਗਾਣੇ ਦੇ ਰੀਮੇਕ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਸੁਨੰਦਾ ਸ਼ਰਮਾ ਦੇ ਨਾਲ ਵੀ ਉਹ ਇੱਕ ਗੀਤ ‘ਚ ਨਜ਼ਰ ਆ ਚੁੱਕੇ ਹਨ ।

ਸੋਨੂੰ ਸੂਦ ਲੋਕਾਂ ਦੇ ਲਈ ਮਸੀਹਾ ਬਣ ਚੁੱਕੇ ਹਨ ਅਤੇ ਲਾਕਡਾਊਨ ਦੌਰਾਨ ਉਨ੍ਹਾਂ ਨੇ ਦਿਲ ਖੋਲ੍ਹ ਕੇ ਲੋਕਾਂ ਦੀ ਮਦਦ ਕੀਤੀ ਅਤੇ ਲਗਾਤਾਰ ਕਰਦੇ ਆ ਰਹੇ ਹਨ । ਸੋਨੂੰ ਸੂਦ ਨੇ ਕੋਰੋਨਾ ਕਾਲ ਦੀ ਦੂਜੀ ਲਹਿਰ ‘ਚ ਲੋਕਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਸੀ ।