ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ, ਦਿੱਤਾ ਏਨੇਂ ਲੱਖ ਦਾ ਚੈੱਕ 

Written by  Rupinder Kaler   |  February 25th 2019 05:21 PM  |  Updated: February 25th 2019 05:21 PM

ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ, ਦਿੱਤਾ ਏਨੇਂ ਲੱਖ ਦਾ ਚੈੱਕ 

ਪੁਲਵਾਮਾ ਹਮਲੇ ਵਿੱਚ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਗੇ ਆਏ ਹਨ । ਸੋਨੂੰ ਸੂਦ ਨੇ ਮੁੰਬਈ ਵਿੱਚ ਸੀਆਰਪੀਐੱਫ ਦੇ ਕਮਾਂਡਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਹੈ । ਇਸ ਦੇ ਨਾਲ ਹੀ ਉਹਨਾਂ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਉਹਨਾਂ ਨੂੰ ਉਮੀਦ ਹੈ ਕਿ ਭਾਰਤੀ ਫੌਜ ਵੀ ਇੱਸ ਅੱਤਵਾਦੀ ਹਮਲੇ ਦਾ ਮੂੰਹ ਤੋੜ ਜ਼ਵਾਬ ਦੇਵੇਗੀ ।

Sonu Sood Sonu Sood

ਸੋਨੂੰ ਸੂਦ ਪੰਜਾਬ ਦੇ ਮੋਗਾ ਨਾਲ ਸਬੰਧ ਰੱਖਦੇ ਹਨ ਇਸ ਲਈ ਉਹਨਾਂ ਨੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰ ਲਈ ਹੀ ਮਦਦ ਦਿੱਤੀ ਹੈ । ਸੂਦ ਨੇ ਨਾਲ ਨਾਲ ਇੱਕ ਸਕੂਲ ਦੀ ਮੈਨੇਜਮੈਂਟ ਨੇ ਵੀ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦਿੱਤੀ ਹੈ ।

Pulwama terror attack Pulwama terror attack

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ, ਅਕਸ਼ੇ ਕੁਮਾਰ, ਸਲਮਾਨ ਖਾਨ, ਕੈਲਾਸ਼ ਖੇਰ ਅਜੇ ਦੇਵ ਗਨ ਨੇ ਕਰੋੜਾਂ ਰੁਪਏ ਦਾਨ ਵਿੱਚ ਦਿੱਤੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network