ਸੋਨੂੰ ਸੂਦ ਮੁੜ ਬਣੇ ਮਸੀਹਾ, ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਨੂੰ ਇਲਾਜ਼ ਲਈ ਖ਼ੁਦ ਲੈ ਕੇ ਪਹੁੰਚੇ ਹਸਪਤਾਲ, ਵੇਖੋ ਵੀਡੀਓ
ਸੋਨੂੰ ਸੂਦ ਮੁੜ ਬਣੇ ਮਸੀਹਾ, ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਨੂੰ ਇਲਾਜ਼ ਲਈ ਖ਼ੁਦ ਲੈ ਕੇ ਪਹੁੰਚੇ ਹਸਪਤਾਲ, ਵੇਖੋ ਵੀਡੀਓ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਲਗਾਤਾਰ ਸਮਾਜ ਸੇਵਾ ਦਾ ਕੰਮ ਰਹੇ ਹਨ। ਕੋਰੋਨਾ ਕਾਲ ਵਿੱਚ ਲੋਕਾਂ ਦੇ ਮਸੀਹਾ ਬਣਨ ਵਾਲੇ ਸੋਨੂੰ ਸੂਦ ਅਕਸਰ ਲੋੜਵੰਦ ਲੋਕਾਂ ਦੀ ਮਦਦ ਕਰਦੇ ਰਹਿੰਦੇ ਹਨ। ਸੋਨੂੰ ਸੂਦ ਨੇ ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮਦਦ ਕਰਕੇ ਮੁੜ ਲੋਕਾਂ ਦਿਲ ਜਿੱਤ ਲਿਆ ਹੈ।
ਦਰਅਸਲ ਇੰਸਟਾਗ੍ਰਾਮ ਉੱਤੇ ਅਨਿਲ ਕੁਮਾਰ ਨਾਂਅ ਦੇ ਇੱਕ ਯੂਜ਼ਰ ਨੇ ਸੋਨੂੰ ਸੂਦ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸੋਨੂੰ ਇੱਕ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ।
image From instagram
ਜਾਣਕਾਰੀ ਮੁਤਾਬਕ ਇਹ ਘਟਨਾ ਪੰਜਾਬ ਦੇ ਮੋਗੇ ਜ਼ਿਲ੍ਹੇ ਦੀ ਹੈ। ਸੋਨੂੰ ਸੂਦ ਆਪਣੀ ਟੀਮ ਨਾਲ ਮੋਗਾ ਦੇ ਕੋਟਕਪੂਰਾ ਬਾਈਪਾਸ ਦੇ ਕੋਲੋਂ ਦੀ ਲੰਘ ਰਹੇ ਸਨ, ਪਰ ਅਚਾਨਕ ਉਥੇ ਇੱਕ ਗੱਡੀ ਦਾ ਐਕਸੀਡੈਂਟ ਹੋਇਆ ਵੇਖ ਕੇ ਉਹ ਮਦਦ ਲਈ ਰੁਕ ਗਏ। ਸੋਨੂੰ ਸੂਦ ਨੇ ਗੱਡੀ ਵਿੱਚ ਜ਼ਖਮੀ ਪਏ ਵਿਅਕਤੀ ਨੂੰ ਖ਼ੁਦ ਬਾਹਰ ਕੱਢਿਆ ਤੇ ਆਪਣੀ ਗੱਡੀ ਵਿੱਚ ਬਿਠਾ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਜ਼ਖਮੀ ਵਿਅਕਤੀ ਦਾ ਸਮੇਂ ਸਿਰ ਇਲਾਜ ਸ਼ੁਰੂ ਹੋ ਗਿਆ। ਹੁਣ ਗੰਭੀਰ ਜ਼ਖਮੀ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
image From instagram
ਹੋਰ ਪੜ੍ਹੋ : ਫ਼ਿਲਮ ਬੱਚਨ ਪਾਂਡੇ ਦੀ ਪ੍ਰਮੋਸ਼ਨ ਨੂੰ ਲੈ ਕੇ ਕਪਿਲ ਸ਼ਰਮਾ ਨੇ ਕੀਤਾ ਖੁਲਾਸਾ, ਕਿਹਾ ਉਨ੍ਹਾਂ ਤੋਂ ਨਰਾਜ਼ ਨਹੀਂ ਨੇ ਅਕਸ਼ੈ
ਇਸ ਘਟਨਾ ਦੀ ਵੀਡੀਓ ਵੇਖਣ ਤੋਂ ਬਾਅਦ ਸੋਨੂੰ ਸੂਦ ਦੇ ਫੈਨਜ਼ ਅਤੇ ਮੋਗਾ ਵਾਸੀ ਸੋਨੂੰ ਦੀ ਸ਼ਲਾਘਾ ਕਰ ਰਹੇ ਹਨ। ਦੱਸ ਦਈਏ ਕਿ ਸੋਨੂੰ ਸੂਦ ਦੇ ਨਾਲ-ਨਾਲ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਵੀ ਮੋਗਾ ਵਿੱਚ ਸਮਾਜਿਕ ਭਲਾਈ ਦੇ ਕੰਮ ਕਰਦੀ ਹੈ।
image From instagram
ਸੋਨੂੰ ਸੂਦ ਦੇ ਫੈਨਜ਼ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਉਹ ਕਈ ਤਰ੍ਹਾਂ ਦੇ ਕਮੈਂਟ ਕਰਕੇ ਸੋਨੂੰ ਦੀ ਤਰੀਫ ਕਰ ਰਹੇ ਹਨ। ਅਜਿਹਾ ਕਿਹਾ ਜਾ ਸਕਦਾ ਹੈ ਕਿ ਸੋਨੂੰ ਸੂਦ ਖ਼ੁਦ ਵੱਲੋਂ ਹਰ ਲੋੜਵੰਦ ਦੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ। ਕੋਰੋਨਾ ਕਾਲ ਵਿੱਚ ਵੱਡੀ ਗਿਣਤੀ 'ਚ ਉਨ੍ਹਾਂ ਨੇ ਪਰਵਾਸੀ ਮਜ਼ਦੂਰਾਂ ਅਤੇ ਇਲਾਜ ਲਈ ਲੋੜਵੰਦ ਲੋਕਾਂ ਦੀ ਮਦਦ ਕੀਤੀ ਸੀ, ਜਿਸ ਕਾਰਨ ਲੋਕ ਉਨ੍ਹਾਂ ਨੂੰ ਮਸੀਹਾ ਮੰਨਦੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
