ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੀ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ, ਕਿਹਾ ਜੇਕਰ ਸੁਰੱਖਿਆ ਨਾਂ ਹੱਟਦੀ ਤਾਂ ਬੱਚ ਸਕਦਾ ਸੀ ਸਾਡਾ ਭਰਾ'

written by Pushp Raj | June 06, 2022

ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਸਿਆਸਤਦਾਨ ਅਤੇ ਇੰਡਸਟਰੀ ਦੇ ਸਿਤਾਰੇ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੂਸੇ ਵਿਖੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਪਿਆਂ ਦਾ ਦੁੱਖ ਸਾਂਝਾ ਕਰਨ ਪਹੁੰਚੀ।

image From instagram

ਇਸ ਦੌਰਾਨ ਉਹ ਭਾਵੁਕ ਹੋ ਗਏ ਅਤੇ ਕਿਹਾ ਕਿ ਇਹ ਘਾਟਾ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਹਰ ਉਸ ਵਿਅਕਤੀ ਨੂੰ ਮਹਿਸੂਸ ਹੋ ਰਿਹਾ ਹੈ ਜੋ ਉਨ੍ਹਾਂ ਦਾ ਪ੍ਰਸ਼ੰਸਕ ਸੀ। ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਦੀ ਲੋੜ ਹੈ ਕਿਉਂਕਿ ਅੱਜ ਆਮ ਆਦਮੀ ਦੀ ਜਾਨ-ਮਾਲ ਸੁਰੱਖਿਅਤ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਜਿਹੜੀ ਸੁਰੱਖਿਆ ਅਸੀਂ ਹੁਣ ਮੂਸੇਵਾਲਾ ਦੇ ਪਰਿਵਾਰ ਨੂੰ ਦੇ ਰਹੇ ਹਾਂ, ਜੇਕਰ ਪਹਿਲਾਂ ਦਿੱਤੀ ਹੁੰਦੀ ਤਾਂ ਸ਼ਾਇਦ ਇਹ ਦਿਨ ਨਾ ਦੇਖਣੇ ਪੈਂਦੇ। ਉਨ੍ਹਾਂ ਅੱਗੇ ਕਿਹਾ ਕਿ ਸੋਨੂੰ ਸੂਦ ਵੀ ਮੂਸੇਵਾਲਾ ਦੀ ਮੌਤ ਤੋਂ ਬਹੁਤ ਦੁਖੀ ਹਾਂ।

image From instagram

ਦੱਸ ਦਈਏ ਕਿ ਸੋਨੂੰ ਸੂਦ ਨੇ ਵੀ ਆਪਣੇ ਸੋਸ਼ਲ ਮੀਡੀਆ 'ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਸੀ। ਮਾਲਵਿਕਾ ਸੂਦ ਤੋਂ ਪਹਿਲਾਂ ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਤੇ ਸੂਫੀ ਗਾਇਕ ਹੰਸਰਾਜ ਹੰਸ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚੇ।

image from instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਦਾ ਦੁੱਖ ਸਾਂਝਾ ਕਰਨ ਪਹੁੰਚੇ ਗੁੱਗੂ ਗਿੱਲ ਅਤੇ ਹੰਸਰਾਜ ਹੰਸ ਹੋਏ ਭਾਵੁਕ

ਸਿੱਧੂ ਮੂਸੇਵਾਲਾ ਦੀ ਮੌਤ ਨੇ ਸਭ ਦੇ ਦਿਲਾਂ ਨੂੰ ਵਿੱਚ ਝੰਜੋੜ ਕੇ ਰੱਖ ਦਿੱਤਾ ਹੈ। 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਮੁੱਚਾ ਦੇਸ਼ ਇਸ ਸਮੇਂ ਇਸ ਵੱਡੇ ਨੁਕਸਾਨ ਦਾ ਸੋਗ ਮਨਾ ਰਿਹਾ ਹੈ ਅਤੇ ਜ਼ਿੰਦਗੀ 'ਚ ਅੱਗੇ ਵਧਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਦੋਸਤ ਦੋਸਤ ਆਪੋ-ਆਪਣੇ ਤਰੀਕੇ ਨਾਲ ਗਾਇਕ ਨੂੰ ਸ਼ਰਧਾਂਜਲੀ ਦੇ ਰਹੇ ਹਨ।

You may also like