ਸਾਊਥ ਸਟਾਰ ਮਹੇਸ਼ ਬਾਬੂ ਦੇ ਪਿਤਾ ਦਾ ਦਿਹਾਂਤ, ਕੁਝ ਦਿਨ ਪਹਿਲਾਂ ਹੀ ਹੋਇਆ ਸੀ ਮਾਂ ਦਾ ਦਿਹਾਂਤ

written by Shaminder | November 15, 2022 11:17am

ਸਾਊਥ ਸੁਪਰ ਸਟਾਰ ਮਹੇਸ਼ ਬਾਬੂ (Mahesh Babu) ਨੂੰ ਇੱਕ ਵਾਰ ਮੁੜ ਤੋਂ ਵੱਡਾ ਸਦਮਾ ਲੱਗਿਆ ਹੈ । ਉਨ੍ਹਾਂ ਦੇ ਪਿਤਾ (Father) ਦਾ ਦਿਹਾਂਤ (Death) ਹੋ ਗਿਆ ਹੈ । ੳੇੁਨ੍ਹਾਂ ਦੇ ਪਿਤਾ ਦੀ ਉਮਰ ਅੱਸੀ ਸਾਲ ਦੀ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਹੈਦਰਾਬਾਦ ਸਥਿਤ ਇੱਕ ਹਸਪਤਾਲ ‘ਚ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਸੀ ।ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਸੀ ।

Mahesh Babu With Father,,.-min image From Google

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ, ਕਿਹਾ ਮੈਂ ਵੀ ਆਪਣੇ ਪੁੱਤਰ ਨੂੰ ਵਿਆਹੁਣਾ ਚਾਹੁੰਦਾ ਸੀ,ਪਰ ਇਹ ਸੁੱਖ ਮੈਨੂੰ….

ਮਹੇਸ਼ ਬਾਬੂ ਹਾਲੇ ਇਸ ਗਮ ਤੋਂ ਉੱਭਰੇ ਵੀ ਨਹੀਂ ਸਨ ਕਿ ਇੱਕ ਹੋਰ ਦੁਖਦਾਇਕ ਖ਼ਬਰ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਮਹੇਸ਼ ਬਾਬੂ ਦੇ ਪਿਤਾ ਦੇ ਦਿਹਾਂਤ ‘ਤੇ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸਾਊਥ ਇੰਡਸਟਰੀ ਦੇ ਕਲਾਕਾਰਾਂ ਨੇ ਮਹੇਸ਼ ਬਾਬੂ ਦੇ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Mahesh Babu With Father Image From Google

ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਮੇਕਅੱਪ ਆਰਟਿਸਟ ਦੇ ਨਾਲ ਡਾਂਸ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਦੱਸ ਦਈਏ ਕਿ ਮਹੇਸ਼ ਬਾਬੂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਨ੍ਹਾਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਉਨ੍ਹਾਂ ਨੇ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ । ਦੱਸਿਆ ਜਾਂਦਾ ਹੈ ਕਿ ਮਹੇਸ਼ ਬਾਬੂ ਦੇ ਪਿਤਾ ਵੀ ਪਿਤਾ ਕ੍ਰਿਸ਼ਨਾ ਨੂੰ ਤੇਲਗੂ ਸਿਨੇਮਾ ਦੇ ਸਭ ਤੋਂ ਵੱਡੇ ਅਦਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

Mahesh babu Image Source : Google

ਉਨ੍ਹਾਂ ਨੇ ਕਈ ਫਿਲਮਾਂ ਦਾ ਨਿਰਦੇਸ਼ਨ ਅਤੇ ਨਿਰਮਾਣ ਵੀ ਕੀਤਾ ਹੈ। ਮਹੇਸ਼ ਬਾਬੂ ਦੇ ਪਿਤਾ ਨੇ ਵੀ ਲਗਭਗ ੩੫੦ ਫਿਲਮਾਂ ਵਿੱਚ ਕੰਮ ਕੀਤਾ ਹੈ।

 

View this post on Instagram

 

A post shared by Viral Bhayani (@viralbhayani)

You may also like