ਨੀਰੂ ਬਾਜਵਾ ਨੇ ਵੱਡੀ ਧੀ ਦੇ ਬਰਥਡੇ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੇ ਵੀ ਦਿੱਤੀ ਵਧਾਈ

Written by  Shaminder   |  August 31st 2021 10:51 AM  |  Updated: August 31st 2021 10:51 AM

ਨੀਰੂ ਬਾਜਵਾ ਨੇ ਵੱਡੀ ਧੀ ਦੇ ਬਰਥਡੇ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੇ ਵੀ ਦਿੱਤੀ ਵਧਾਈ

ਨੀਰੂ ਬਾਜਵਾ  (Neeru Bajwa ) ਨੇ ਬੀਤੇ ਦਿਨ ਆਪਣੀ ਵੱਡੀ ਧੀ  (Daughter) ਦਾ ਜਨਮ ਦਿਨ ਮਨਾਇਆ । ਇਸ ਮੌਕੇ ਅਦਾਕਾਰਾ ਨੇ ਆਪਣੀ ਧੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੀ ਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰਾ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਤੋਂ ਬਾਅਦ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਉਸ ਦੀ ਧੀ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।

Neeru Bajwa pp-min (1) Image From Instagram

ਹੋਰ ਪੜ੍ਹੋ : ਗਿੱਪੀ ਗਰੇਵਾਲ  ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਪੁਰਾਣੀ ਤਸਵੀਰ, ਜਨਮ ਦਿਨ ਦੀ ਦਿੱਤੀ ਵਧਾਈ

ਅਦਾਕਾਰਾ ਨਿਸ਼ਾ ਬਾਨੋ, ਜਗਦੀਪ ਸਿੱਧੂ ਅਤੇ ਰਾਣਾ ਰਣਬੀਰ ਨੇ ਵੀ ਉਸ ਦੀ ਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ‘ਜੱਟ ਐਂਡ ਜੂਲੀਅਟ’, ‘ਛੜਾ’ ਸਣੇ ਕਈ ਹਿੱਟ ਫ਼ਿਲਮਾਂ ਉਨ੍ਹਾਂ ਨੇ ਕੀਤੀਆਂ ਹਨ ।

Neeru Bajwa birthday celeration

ਜਲਦ ਹੀ ਉਹ ਸਤਿੰਦਰ ਸਰਤਾਜ ਦੇ ‘ਕਲੀ ਜੋਟਾ’ ਫ਼ਿਲਮ ‘ਚ ਨਜ਼ਰ ਆਏਗੀ । ਇਸ ਦੇ ਨਾਲ ਹੀ ਉਹ ਜਲਦ ਹੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਵੀ ਵਿਖਾਈ ਦੇਵੇਗੀ । ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਨਾਲ ਕੀਤੀ ਸੀ ।

 

View this post on Instagram

 

A post shared by Neeru Bajwa (@neerubajwa)

ਪਰ ਬਾਲੀਵੁੱਡ ਫ਼ਿਲਮਾਂ ‘ਚ ਕੁਝ ਕੌੜੇ ਤਜ਼ਰਬਿਆਂ ਕਾਰਨ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਤੋਂ ਕਿਨਾਰਾ ਕਰ ਲਿਆ ਅਤੇ ਹੁਣ ਪੰਜਾਬੀ ਇੰਡਸਟਰੀ ‘ਚ ਹੀ ਸਰਗਰਮ ਹਨ । ਪਰ ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆਏਗੀ । ਜਿਸ ਦਾ ਖੁਲਾਸਾ ਉਸ ਨੇ ਬੀਤੇ ਦਿਨੀਂ ਇੱਕ ਪੋਸਟ ਸਾਂਝੀ ਕਰਦੇ ਹੋਏ ਕੀਤਾ ਸੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network