ਆਪਣੇ ਪਰਿਵਾਰ ਦੇ ਨਾਲ ਸ਼ਹਿਨਾਜ਼ ਗਿੱਲ ਦੀਆਂ ਖ਼ਾਸ ਤਸਵੀਰਾਂ ਆਈਆਂ ਸਾਹਮਣੇ

written by Lajwinder kaur | April 11, 2022

ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਮਾਇਆ ਨਗਰੀ ਤੋਂ ਆਪਣੇ ਹੋਮਟਾਊਨ ਅੰਮ੍ਰਿਤਸਰ ਪਹੁੰਚੀ ਹੋਈ ਹੈ। ਜਿੱਥੇ ਉਹ ਆਪਣੇ ਪਰਿਵਾਰ ਦੇ ਨਾਲ ਖੁਸ਼ਨੁਮਾ ਪਲਾਂ ਦਾ ਅਨੰਦ ਲੈ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਦੀਆਂ ਪਰਿਵਾਰ ਨਾਲ ਬਿਤਾਏ ਕੁਝ ਪਲਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਪਰਿਵਾਰਕ ਰਿਸ਼ਤਿਆਂ ਦੀ ਉਲਝੀ ਕਹਾਣੀ ਅਤੇ ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਨੀ ਮੈਂ ਸੱਸ ਕੁੱਟਣੀ’ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼

shehnaaz gill with her grandparents

ਤਸਵੀਰਾਂ ‘ਚ ਦੇਖ ਸਕਦੇ ਹੋਏ ਸ਼ਹਿਨਾਜ਼ ਗਿੱਲ ਆਪਣੇ ਮਾਪਿਆਂ ਤੇ ਭਰਾ ਤੋਂ ਇਲਾਵਾ ਕੁਝ ਹੋਰ ਰਿਸ਼ਤੇਦਾਰਾਂ ਦੇ ਨਾਲ ਬਹੁਤ ਖੁਸ਼ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਹੀ ਸ਼ਹਿਨਾਜ਼ ਦੇ ਭਰਾ ਸ਼ਹਿਬਾਜ਼ ਨੇ ਵੀ ਆਪਣੀ ਭੈਣ ਦੇ ਨਾਲ ਮਸਤੀ ਕਰਦੇ ਹੋਇਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਦਾ ਬਜ਼ੁਰਗ ਬੀਬੀਆਂ ਦੇ ਨਾਲ ਪੰਜਾਬੀ ਬੋਲੀਆਂ ਪਾਉਂਦਿਆਂ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ ਸੀ। ਸ਼ਹਿਨਾਜ਼ ਦੇ ਪ੍ਰਸ਼ੰਸਕਾਂ ਨੂੰ ਉਸ ਦਾ ਇਹ ਅੰਦਾਜ਼ ਵੀ ਕਾਫੀ ਜ਼ਿਆਦਾ ਪਸੰਦ ਆਇਆ ਸੀ।

Shehnaaz-Badesha

ਹੋਰ ਪੜ੍ਹੋ : ਮਾਂਗ ‘ਚ ਸਿੰਦੂਰ ਭਰੇ ਤੇਜਸਵੀ ਪ੍ਰਕਾਸ਼ ਨਜ਼ਰ ਆਈ ਕਰਨ ਕੁੰਦਰਾ ਦੇ ਨਾਲ, ਫੈਨਜ਼ ਨੇ ਕਿਹਾ- ਕੀ ਤੁਸੀਂ ਚੋਰੀ-ਛਿਪੇ ਵਿਆਹ ਕਰਵਾ ਲਿਆ?

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਸ ਨੇ ਆਪਣੀ ਲੁਕ ਤੇ ਵਜ਼ਨ ਉੱਤੇ ਕਾਫੀ ਕੰਮ ਕੀਤਾ ਹੈ। ਉਹ ਲਗਾਤਾਰ ਆਪਣੇ ਕੰਮ ਪ੍ਰਤੀ ਹੋਰ ਜ਼ਿਆਦਾ ਮਿਹਨਤ ਕਰਕੇ ਅੱਗੇ ਵੱਧ ਰਹੀ ਹੈ। ਜਿਸ ਕਰਕੇ ਉਹ ਕਈ ਨਾਮੀ ਬ੍ਰੈਂਡਸ ਦੇ ਲਈ ਫੋਟੋਸ਼ੂਟ ਕਰਵਾ ਚੁੱਕੀ ਹੈ। ਪਿਛਲੇ ਸਾਲ ਉਹ ਦਿਲਜੀਤ ਦੋਸਾਂਝ ਦੇ ਨਾਲ ਹੌਸਲਾ ਰੱਖ ਫ਼ਿਲਮ ‘ਚ ਨਜ਼ਰ ਆਈ ਸੀ। ਅਦਾਕਾਰਾ ਹੋਣ ਦੇ ਨਾਲ ਸ਼ਹਿਨਾਜ਼ ਬਹੁਤ ਵਧੀਆ ਗਾਇਕਾ ਵੀ। ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸਿੰਗਲ ਤੇ ਡਿਊਟ ਸੌਂਗ ਦਿੱਤੇ ਹਨ।

 

You may also like