ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

written by Shaminder | April 06, 2022

ਨੀਰੂ ਬਾਜਵਾ (Neeru Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਆਪਣੀ ਧੀ ਅਤੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਉਹ ਇਸ ਨੂੰ ਬਹੁਤ ਹੀ ਮਿਸ ਕਰ ਰਹੇ ਹਨ । ਨੀਰੂ ਬਾਜਵਾ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

Neeru Bajwa,, image From instagram

ਹੋਰ ਪੜ੍ਹੋ : ਨੀਰੂ ਬਾਜਵਾ ਪਰਿਵਾਰ ਦੇ ਨਾਲ ਬਿਤਾ ਰਹੀ ਕਵਾਲਿਟੀ ਟਾਈਮ, ਵੇਖੋ ਵੀਡੀਓ

ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਇਨ੍ਹਾਂ ਦਿਨਾਂ ਦੇ ਦੌਰਾਨ ਉਸ ਨੇ ਖੂਬ ਮਸਤੀ ਕੀਤੀ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦਾ ਬਹੁਤ ਜ਼ਿਆਦਾ ਪਿਆਰ ਮਿਲਦਾ ਰਿਹਾ ਹੈ ।ਜਲਦ ਹੀ ਨੀਰੂ ਬਾਜਵਾ ਫ਼ਿਲਮ ‘ਕਲੀ ਜੋਟਾ’ ‘ਚ ਸਤਿੰਦਰ ਸਰਤਾਜ ਦੇ ਨਾਲ ਨਜ਼ਰ ਆਉਣਗੇ ।

Neeru Bajwa image From instagram

ਇਸ ਫ਼ਿਲਮ ‘ਚ ਦੋਵੇਂ ਪਹਿਲੀ ਵਾਰ ਇੱਕਠੇ ਨਜ਼ਰ ਆਉਣਗੇ । ਇਸ ਤੋਂ ਇਲਾਵਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਪੰਜਾਬੀ ਫ਼ਿਲਮਾਂ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਕੀਤੀਆਂ ।ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਭਾਵੇਂ ਉਹ ਫ਼ਿਲਮ ‘ਜੱਟ ਐਂਡ ਜੂਲੀਅਟ’ ਹੋਵੇ ‘ਛੜਾ’ ਜਾਂ ਫਿਰ ਕੋਈ ਹੋਰ ਫ਼ਿਲਮ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਇਸ ਜੋੜੀ ਨੇ ਖੂਬ ਸੁਰਖੀਆਂ ਵਟੋਰੀਆਂ ।

 

View this post on Instagram

 

A post shared by Neeru Bajwa (@neerubajwa)

You may also like