ਪਾਕਿਸਤਾਨ ਵਿੱਚ ਸਥਿਤ ਇਸ ਥਾਂ ’ਤੇ ਗੁਰੂ ਨਾਨਕ ਦੇਵ ਜੀ ਨੇ ਕੀਤਾ ਸੀ ਸੱਚਾ ਸੌਦਾ

Written by  Rupinder Kaler   |  December 24th 2019 12:32 PM  |  Updated: December 24th 2019 12:32 PM

ਪਾਕਿਸਤਾਨ ਵਿੱਚ ਸਥਿਤ ਇਸ ਥਾਂ ’ਤੇ ਗੁਰੂ ਨਾਨਕ ਦੇਵ ਜੀ ਨੇ ਕੀਤਾ ਸੀ ਸੱਚਾ ਸੌਦਾ

ਟਰਬਨ ਟ੍ਰੈਵਲਰ ਯਾਨੀ ਅਮਰਜੀਤ ਸਿੰਘ ਚਾਵਲਾ ਆਪਣੀ ਪਾਕਿਸਤਾਨ ਦੀ ਯਾਤਰਾ ਦੌਰਾਨ ਸਾਨੂੰ ਹੁਣ ਤੱਕ ਕਈ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਵਾ ਚੁੱਕੇ ਹਨ । ਇਸ ਯਾਤਰਾ ਦੌਰਾਨ ਅਮਰਜੀਤ ਸਿੰਘ ਚਾਵਲਾ ਉਸ ਸਥਾਨ ਤੇ ਵੀ ਪਹੁੰਚੇ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਭੁੱਖੇ ਸਾਧੂਆਂ ਨੂੰ ਖਾਣਾ ਖੁਆ ਕੇ ਸੱਚਾ ਸੌਦਾ ਕੀਤਾ ਸੀ । ਇਹ ਸਥਾਨ ਪਾਕਿਸਤਾਨ ਦੇ ਸ਼ੇਖੂਪੁਰਾ ਵਿੱਚ ਸਥਿਤ ਹੈ ।

ਇਸ ਸਥਾਨ ’ਤੇ ਬਹੁਤ ਹੀ ਸ਼ਾਨਦਾਰ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ । ਇਸ ਗੁਰਦੁਆਰਾ ਸਾਹਿਬ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਕਹਿੰਦੇ ਹਨ । ਇਸ ਸਥਾਨ ਤੇ ਉਹ ਦਰੱਖਤ ਵੀ ਮੌਜੂਦ ਹੈ, ਜਿਸ ਦੀ ਛਾਂ ਹੇਠ ਬੈਠ ਕੇ ਗੁਰੂ ਨਾਨਕ ਦੇਵ ਜੀ ਨੇ ਭੁੱਖੇ ਸਾਧੂਆਂ ਨੂੰ ਲੰਗਰ ਛਕਾਇਆ ਸੀ । ਇਹ ਦਰੱਖਤ 500 ਸਾਲ ਤੋਂ ਵੀ ਪੁਰਾਣਾ ਹੈ ।

ਇਸ ਸਥਾਨ ਤੇ ਉਹ ਇਤਿਹਾਸਕ ਖੂਹ ਵੀ ਹੈ, ਜਿਸ ਦਾ ਨਿਰਮਾਣ ਗੁਰੂ ਸਾਹਿਬ ਨੇ ਕੀਤਾ ਸੀ ।ਇਸ ਤੋਂ ਇਲਾਵਾ ਇਸ ਸਥਾਨ ਦੇ ਨਾਲ ਹੋਰ ਵੀ ਕਈ ਇਤਿਹਾਸਕ ਘਟਨਾਵਾਂ ਜੁੜੀਆਂ ਹੋਈਆਂ ਹਨ । ਜਿੰਨ੍ਹਾਂ ਬਾਰੇ ਜਾਨਣ ਲਈ ਦੇਖਦੇ ਰਹੋ ਟਰਬਨ ਟ੍ਰੈਵਲਰ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network