Advertisment

ਇਸ ਸਥਾਨ ਨੂੰ ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਹੈ ਪ੍ਰਾਪਤ, ਗੁਰੂ ਨਾਨਕ ਦੇਵ ਜੀ ਨੇ ਇੱਥੇ ਪਹੁੰਚ ਕੇ ਲੋਕਾਂ ਨੂੰ ਬਾਹਰੀ ਕਰਮਕਾਂਡਾਂ ਤੋਂ ਦੂਰ ਰਹਿਣ ਦਾ ਦਿੱਤਾ ਸੀ ਸੰਦੇਸ਼

author-image
By Rupinder Kaler
New Update
ਇਸ ਸਥਾਨ ਨੂੰ ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਹੈ ਪ੍ਰਾਪਤ, ਗੁਰੂ ਨਾਨਕ ਦੇਵ ਜੀ ਨੇ ਇੱਥੇ ਪਹੁੰਚ ਕੇ ਲੋਕਾਂ ਨੂੰ ਬਾਹਰੀ ਕਰਮਕਾਂਡਾਂ ਤੋਂ ਦੂਰ ਰਹਿਣ ਦਾ ਦਿੱਤਾ ਸੀ ਸੰਦੇਸ਼
Advertisment
ਅਮਰਜੀਤ ਸਿੰਘ ਚਾਵਲਾ ਨੇ ਆਪਣੀ ਧਾਰਮਿਕ ਯਾਤਰਾ ਦੌਰਾਨ ਪੇਹੋਵਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਥਿਤ ਕਈ ਇਤਿਹਾਸਕ ਗੁਰਦੁਆਰਿਆਂ ਦੇ ਸਾਨੂੰ ਦਰਸ਼ਨ ਕਰਵਾਏ ਹਨ । ਇਸ ਯਾਤਰਾ ਦੌਰਾਨ ਉਹ ਸਰਸਵਤੀ ਨਦੀ ਦੇ ਕਿਨਾਰੇ ’ਤੇ ਬਣੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪਹੁੰਚੇ । ਇਸ ਗੁਰਦੁਆਰਾ ਸਾਹਿਬ ਦੇ ਨਾਲ ਹੀ ਹਿੰਦੂ ਭਾਈਚਾਰੇ ਦਾ ਵੀ ਮਹੱਤਵਪੂਰਨ ਸਥਾਨ ਹੈ, ਜਿੱਥੇ ਹਿੰਦੂ ਭਾਈਚਾਰਾ ਕਿਸੇ ਦੀ ਮੌਤ ਤੋਂ ਬਾਅਦ ਉਸ ਦਾ ਪਿੰਡਦਾਨ ਕਰਦਾ ਹੈ । publive-image ਪੇਹੋਵਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਨੂੰ ਚਾਰ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਹੈ । ਇਸ ਗੁਰਦੁਆਰਾ ਸਾਹਿਬ ਵਿੱਚ ਸ਼ੀਸ਼ੇ ਦੀ ਨੱਕਾਸ਼ੀ ਕੀਤੀ ਗਈ ਹੈ ਜਿਸ ਕਰਕੇ ਇਸ ਗੁਰਦੁਆਰਾ ਸਾਹਿਬ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵੀ ਕਿਹਾ ਜਾਂਦਾ ਹੈ । ਕਹਿੰਦੇ ਹਨ ਕਿ ਇਸ ਸਥਾਨ ਤੇ ਆ ਕੇ ਗੁਰੂ ਨਾਨਕ ਦੇਵ ਜੀ ਨੇ ਪੰਡਤਾਂ ਨੂੰ ਬਾਹਰੀ ਕਰਮਕਾਂਡ ਛੱਡ ਕੇ ਪ੍ਰਭੂ ਦਾ ਨਾਮ ਜਪਣ ਦਾ ਆਦੇਸ਼ ਦਿੱਤਾ ਸੀ । publive-image ਉਹਨਾਂ ਨੇ ਲੋਕਾਂ ਨੂੰ ਬਾਹਰੀ ਕਰਮਕਾਂਡ ਛੱਡ ਕੇ ਚੰਗੇ ਕਰਮ ਕਰਨ ਦਾ ਆਦੇਸ਼ ਦਿੱਤਾ ਸੀ ਕਿਉਂਕਿ ਚੰਗੇ ਕਰਮ ਹੀ ਕਿਸੇ ਦੀ ਮੌਤ ਤੋਂ ਬਾਅਦ ਉਸ ਦੇ ਨਾਲ ਜਾਂਦੇ ਹਨ । ਇਸ ਤੋਂ ਇਲਾਵਾ ਇਸ ਸਥਾਨ ’ਤੇ ਹੋਰ ਵੀ ਬਹੁਤ ਇਤਿਹਾਸਕ ਸਥਾਨ ਹਨ ਜਿਹੜੇ ਕਿ ਸਿੱਖ ਇਤਿਹਾਸ ਨੂੰ ਬਿਆਨ ਕਰਦੇ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਦੇਖਦੇ ਰਹੋ ਟਰਬਨ ਟਰੈਵਲਰ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment