ਸੁਦੇਸ਼ ਲਹਿਰੀ ਦਾ ਇਹ ਮਜ਼ੇਦਾਰ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਘਰ ‘ਚ ਭਾਂਡੇ ਮਾਂਜਦੇ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | October 20, 2022 04:59pm

Sudesh Lehri Funny Video: ਇੰਡੀਅਨ ਕਾਮੇਡੀਅਨ ਸੁਦੇਸ਼ ਲਹਿਰੀ ਜੋ ਕਿ ਪੰਜਾਬੀ ਫ਼ਿਲਮਾਂ ਤੋਂ ਲੈ ਕੇ ਬਾਲੀਵੁੱਡ ਦੀਆਂ ਫ਼ਿਲਮਾਂ ਤੱਕ ਆਪਣੀ ਕਾਮੇਡੀ ਦਾ ਤੜਕਾ ਲਗਾ ਚੁੱਕੇ ਨੇ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਜਿੱਥੇ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਹਸਾਉਣ ਲਈ ਇੱਕ ਮਜ਼ੇਦਾਰ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਕੈਟਰੀਨਾ ਕੈਫ ਨੂੰ ਖੁਸ਼ ਕਰਨ ਲਈ ਵਿੱਕੀ ਕੌਸ਼ਲ ਬਣੇ ਫੋਟੋਗ੍ਰਾਫਰ, ਪ੍ਰਸ਼ੰਸਕ ਕਰ ਰਹੇ ਨੇ ਇਸ ਜੋੜੇ ਦੀ ਤਾਰੀਫ, ਦੇਖੋ ਵੀਡੀਓ

funny video of sudesh image source: Instagram

ਸੁਦੇਸ਼ ਲਹਿਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਰਸੋਈ ਘਰ ਵਿੱਚ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖ ਸਕਦੇ ਹੋ ਉਹ ਭਾਂਡੇ ਮਾਂਜਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ‘ਚ ਇੱਕ ਔਰਤ ਦਾ ਵਾਇਸ ਓਵਰ ਸੁਣਨ ਨੂੰ ਮਿਲ ਰਿਹਾ ਹੈ, ਜੋ ਕਿ ਇਸ ਵੀਡੀਓ ਨੂੰ ਹੋਰ ਵੀ ਹਸਾਉਣ ਵਾਲਾ ਬਣਾ ਰਿਹਾ ਹੈ। ਲਹਿਰੀ ਨੇ ਕੈਪਸ਼ਨ ‘ਚ ਲਿਖਿਆ ਹੈ- ‘ਥੱਕ ਗਿਆ ਹੂੰ’। ਇਸ ਪੋਸਟ ਉੱਤੇ ਪ੍ਰਸ਼ੰਸਕ ਮਜ਼ੇਦਾਰ ਕਮੈਂਟ ਕਰਕੇ ਆਪਣੀ ਫਨੀ ਪ੍ਰਤੀਕਿਰਿਆ ਦੇ ਰਹੇ ਹਨ।

Sudesh Lehri funny video inside image source: Instagram

ਸੁਦੇਸ਼ ਲਹਿਰੀ ਕਾਮੇਡੀ ਦੀ ਦੁਨੀਆ ‘ਚ ਅਜਿਹਾ ਨਾਮ ਹੈ, ਜਿਨ੍ਹਾਂ ਦੀ ਕਾਮੇਡੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਅੱਜ ਉਨ੍ਹਾਂ ਦਾ ਨਾਮ ਕਾਮਯਾਬ ਕਾਮੇਡੀਅਨਾਂ ਦੀ ਸੂਚੀ ‘ਚ ਸ਼ਾਮਿਲ ਹੈ। ਪਰ ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਨੇ ਕਾਫੀ ਸੰਘਰਸ਼ ਕੀਤਾ ਹੈ। ਉਨ੍ਹਾਂ ਨੇ ਕਈ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵੀ ਕੰਮ ਕੀਤਾ ਹੈ। ਹੁਣ ਉਹ ਸੋਸ਼ਲ ਮੀਡੀਆ ਉੱਤੇ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਹਨ।

sudesh lehri , image source: Instagram

 

View this post on Instagram

 

A post shared by Sudesh Lehri (@realsudeshlehri)

You may also like