ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ‘ਸੁਫ਼ਨਾ’ ਫ਼ਿਲਮ ਦਾ ਦਿਲ ਨੂੰ ਛੂਹ ਜਾਣ ਵਾਲਾ ਟਰੇਲਰ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

written by Lajwinder kaur | January 31, 2020

ਐਮੀ ਵਿਰਕ ਦੀ ਆਉਣ ਵਾਲੀ ਫ਼ਿਲਮ ਸੁਫ਼ਨਾ ਜਿਸ ਦਾ ਦਰਸ਼ਕਾਂ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫ਼ਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੀਆਂ ਉਮੀਦਾਂ ਉੱਤੇ ਖਰੇ ਉੱਤਰੇ ਨੇ। ਜਿਸਦੇ ਚੱਲਦੇ ਦਰਸ਼ਕਾਂ ਵੱਲੋਂ ਗੀਤਾਂ ਨੂੰ ਇੰਨਾ ਪਿਆਰ ਮਿਲਣ ਤੋਂ ਬਾਅਦ ਫ਼ਿਲਮ ਦੀ ਟੀਮ ਨੇ ਟਰੇਲਰ ਵੀ ਦਰਸ਼ਕਾਂ ਦੀ ਝੋਲੀ ਪਾ ਦਿੱਤਾ ਹੈ। ਜੇ ਗੱਲ ਕਰੀਏ ਟਰੇਲਰ ਦੀ ਤਾਂ ਉਹ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਇਹ ਫ਼ਿਲਮ ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੀ ਹੋਈ ਹੈ। ਫ਼ਿਲਮ ਦੀ ਕਹਾਣੀ ਐਮੀ ਵਿਰਕ ਤੇ ਤਾਨੀਆ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਟਰੇਲਰ ‘ਚ ਕਹਾਣੀ ਨੂੰ ਜ਼ਿਆਦਾ ਰਵੀਲ ਤਾਂ ਨਹੀਂ ਕੀਤਾ ਗਿਆ ਹੈ ਪਰ ਟਰੇਲਰ ਦਰਸ਼ਕਾਂ ਨੂੰ ਸਿਨੇਮਾ ਘਰਾਂ ‘ਚ ਜਾਣ ਲਈ ਮਜ਼ਬੂਰ ਕਰ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਫ਼ਿਲਮ ਦਾ ਹੀਰੋ ਯਾਨੀ ਕਿ ਐਮੀ ਆਪਣੀ ਹੀਰੋਇਨ ਯਾਨੀ ਕਿ ਤਾਨੀਆ ਦਾ ਜੋ ਇੱਕ ਜੋ ਸੁਫ਼ਨਾ ਹੈ ਉਸ ਨੂੰ ਪੂਰਾ ਕਰ ਪਾਉਂਦਾ ਹੈ ਜਾਂ ਨਹੀਂ ! ਇਹ ਤਾਂ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਚੱਲ ਪਾਵੇਗਾ। ਟਰੇਲਰ ਨੂੰ ਸਪੀਡ ਰਿਕਾਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ ਜਿਸ ਤੋਂ ਬਾਅਦ ਟਰੇਲਰ ਟਰੈਂਡਿੰਗ ‘ਚ ਛਾਇਆ ਹੋਇਆ ਹੈ। ਹੋਰ ਵੇਖੋ:ਅੱਖਾਂ ਨਮ ਹੋ ਰਹੀਆਂ ਨੇ ਇਸ ਬਾਬੇ ਵੱਲੋਂ ਸੁਣਾਏ ਗਏ ‘ਚਮਕੌਰ ਦੀ ਗੜ੍ਹੀ’ ਦੇ ਕਿੱਸੇ ਨੂੰ ਸੁਣ ਕੇ, ਐਮੀ ਵਿਰਕ ਨੇ ਸਾਂਝਾ ਕੀਤਾ ਵੀਡੀਓ ਇਸ ਫ਼ਿਲਮ ਨੂੰ ਕਿਸਮਤ ਵਰਗੀ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਡਾਇਰੈਕਟਰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ ਤੇ ਫ਼ਿਲਮ ਦੀ ਕਹਾਣੀ ਵੀ ਉਨ੍ਹਾਂ ਨੇ ਖੁਦ ਹੀ ਲਿਖੀ ਹੈ। ਰੋਮਾਂਟਿਕ ਜਜ਼ਬਾਤਾਂ ਤੇ ਕਮੇਡੀ ਦੇ ਰੰਗਾਂ ਨਾਲ ਭਰੀ ਇਹ ਫ਼ਿਲਮ ਵੈਲਨਟਾਇਨ ਡੇਅ ਯਾਨੀ ਕਿ 14 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

0 Comments
0

You may also like