Advertisment

ਬੀ ਪਰਾਕ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਰਿਲੀਜ਼ ਹੋਇਆ ਸੁਫ਼ਨਾ ਫ਼ਿਲਮ ਦਾ ਨਵਾਂ ਗੀਤ ‘ਸ਼ੁਕਰੀਆ’, ਦੇਖੋ ਵੀਡੀਓ

author-image
By Lajwinder kaur
New Update
ਬੀ ਪਰਾਕ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਰਿਲੀਜ਼ ਹੋਇਆ ਸੁਫ਼ਨਾ ਫ਼ਿਲਮ ਦਾ ਨਵਾਂ ਗੀਤ ‘ਸ਼ੁਕਰੀਆ’, ਦੇਖੋ ਵੀਡੀਓ
Advertisment
ਪੰਜਾਬੀ ਫ਼ਿਲਮ ਸੁਫ਼ਨਾ ਜੋ ਕਿ ਦਰਸ਼ਕਾਂ ਦੇ ਰੁਬਰੂ ਹੋ ਚੁੱਕੀ ਹੈ ਤੇ ਬਾਕਸ ਆਫ਼ਿਸ ਉੱਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਜਿਸ ਦੇ ਚੱਲਦੇ ਫ਼ਿਲਮ ਦਾ ਇਕ ਹੋਰ ਨਵਾਂ ਗੀਤ ‘ਸ਼ੁਕਰੀਆ’ ਰਿਲੀਜ਼ ਹੋ ਚੁੱਕਿਆ ਹੈ। ਜੇ ਗੱਲ ਕਰੀਏ ਸ਼ੁਕਰੀਆ ਗੀਤ ਦੀ ਤਾਂ ਉਹ ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਹੋਇਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਆਪਣੀ ਦਮਦਾਰ ਆਵਾਜ਼ ‘ਚ ਬਾਕਮਾਲ ਗਾਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਤੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। ਪਿਆਰ ਦੇ ਰੰਗਾਂ ਨਾਲ ਭਰਿਆ ਇਸ ਗੀਤ ਦੇ ਬੋਲ ਜਾਨੀ ਕਲਮ ‘ਚੋਂ ਨਿਕਲੇ ਨੇ। ਮਿਊਜ਼ਿਕ ਦਿੱਤਾ ਹੈ ਖੁਦ ਬੀ ਪਰਾਕ ਨੇ। ਗਾਣੇ ਨੂੰ ਐਮੀ ਵਿਰਕ ਤੇ ਤਾਨੀਆ ਉੱਤੇ ਫਿਲਮਾਇਆ ਗਿਆ ਹੈ। ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। publive-image ਕਿਸਮਤ ਵਰਗੀ ਸੁਪਰ ਹਿੱਟ ਫ਼ਿਲਮ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਨਿਰਦੇਸ਼ਕ ਜਗਦੀਪ ਸਿੱਧੂ ਨੇ ਹੀ ‘ਸੁਫ਼ਨਾ’ ਫ਼ਿਲਮ ਨੂੰ ਬਣਾਇਆ ਹੈ ਤੇ ਕਹਾਣੀ ਵੀ ਖੁਦ ਲਿਖੀ ਹੈ। ਇਸ ਫ਼ਿਲਮ ਨੂੰ ਕਮਾਲ ਦੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਜਾਨੀ ਤੇ ਬੀ ਪਰਾਕ ਦੀ ਜੋੜੀ ਨੇ। ਇਸ ਫ਼ਿਲਮ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment