
ਪੰਜਾਬੀ ਗੀਤਕਾਰ ਤੇ ਗਾਇਕ ਸੁੱਖ ਖਰੌੜ ਜਿਨ੍ਹਾਂ ਦਾ ਨਵਾਂ-ਨਵਾਂ ਵਿਆਹ ਹੋਇਆ ਹੈ। ਜਿਸ ਤੋਂ ਬਾਅਦ ਇੱਕ ਹੋਰ ਗਾਇਕ ਹੁਣ ਮੈਰਿਡ ਲਿਸਟ ‘ਚ ਸ਼ਾਮਿਲ ਹੋ ਗਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਦੇ ਨਾਲ ਸ਼ੇਅਰ ਕੀਤੀ ਰੋਮਾਂਟਿਕ ਵੀਡੀਓ, ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ ਖੂਬ ਵਾਇਰਲ

ਸੁੱਖ ਖਰੌੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੇ ਪ੍ਰੋਗਰਾਮ ਦਾ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਦੋਸਤਾਂ ਦੇ ਨਾਲ ਮਿਲਕੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਵਿਆਹ ਇੱਦਾਂ ਸ਼ੁਰੂ ਕੀਤਾ ਸੀ ਮੈਂ’ । ਵੀਡੀਓ ‘ਚ ਦੇਖ ਸਕਦੇ ਹੋ ਸਾਰੇ ਜਣੇ ਕਿੰਨੇ ਜੋਸ਼ ਦੇ ਨਾਲ ਨਾਅਰੇ ਲਗਾ ਰਹੇ ਨੇ। ਦਰਸ਼ਕਾਂ ਨੂੰ ਗਾਇਕ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

ਦੱਸ ਦਈਏ ਪਿਛਲੇ ਸਾਲ ਦਸੰਬਰ ਮਹੀਨੇ ‘ਚ ਜਦੋਂ ਸੁੱਖ ਖਰੌੜ ਕਿਸਾਨੀ ਸੰਘਰਸ਼ ‘ਚ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਤਾਂ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦੌਰਾਨ ਉਨ੍ਹਾਂ ਦੀ ਅੱਖ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਸੀ। ਪਰ ਉਹ ਪਿੱਛੇ ਨਹੀਂ ਹੱਟੇ ਤੇ ਡੱਟ ਕੇ ਕਿਸਾਨਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹੇ। ਸੁੱਖ ਖਰੌੜ ਸੋਸ਼ਲ ਮੀਡੀਆ ਦੇ ਰਾਹੀਂ ਲੋਕਾਂ ਨੂੰ ਕਿਸਾਨੀ ਸੰਘਰਸ਼ ਦੇ ਨਾਲ ਜੋੜਦੇ ਰਹਿੰਦੇ ਨੇ।

View this post on Instagram