Advertisment

ਸੁੱਖ ਖਰੌੜ ਆਪਣੀ ਵਹੁਟੀ ਦੇ ਨਾਲ ਅਮਰਿੰਦਰ ਗਿੱਲ ਦੇ ਗੀਤ ਉੱਤੇ ਪਾਏ ਭੰਗੜੇ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਨਵੀਂ ਵਿਆਹੀ ਜੋੜੀ ਦਾ ਇਹ ਡਾਂਸ ਵੀਡੀਓ

author-image
By Lajwinder kaur
New Update
ਸੁੱਖ ਖਰੌੜ ਆਪਣੀ ਵਹੁਟੀ ਦੇ ਨਾਲ ਅਮਰਿੰਦਰ ਗਿੱਲ ਦੇ ਗੀਤ ਉੱਤੇ ਪਾਏ ਭੰਗੜੇ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਨਵੀਂ ਵਿਆਹੀ ਜੋੜੀ ਦਾ ਇਹ ਡਾਂਸ ਵੀਡੀਓ
Advertisment
ਪੰਜਾਬੀ ਗੀਤਕਾਰ ਤੇ ਗਾਇਕ ਸੁੱਖ ਖਰੌੜ ਜੋ ਕਿ ਕੁਝ ਦਿਨ ਪਹਿਲਾਂ ਹੀ ਵਿਆਹ ਦਾ ਲੱਡੂ ਖਾ ਕੇ ਹੁਣ ਮੈਰਿਡ ਲਿਸਟ ‘ਚ ਸ਼ਾਮਿਲ ਹੋ ਗਏ ਨੇ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।
Advertisment
sukh kharoud with wife Image Source – instagram ਹੋਰ ਪੜ੍ਹੋ : ਬੇਟੀ ਰੋਜਸ ਗਿੱਲ ਆਪਣੇ ਪਿਤਾ ਜੱਸੀ ਗਿੱਲ ਦੇ ਗੀਤ ‘ਤੇ ਮਸਤੀ ਕਰਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ sukh kharoud dance video Image Source – instagram
Advertisment
ਸੁੱਖ ਖਰੌੜ (ਰੱਬ ਸੁੱਖ ਰੱਖੇ) ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੀ ਇੱਕ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਇਸ ਵੀਡੀਓ ਚ ਸੁੱਖ ਖਰੌੜ ਆਪਣੀ ਵਹੁਟੀ ਦੇ ਨਾਲ ਜੰਮ ਕੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ। ਨਵੀਂ ਵਿਆਹੀ ਜੋੜੀ ਪੰਜਾਬੀ ਗਾਇਕ ਅਮਰਿੰਦਰ ਗਿੱਲ ਦੇ ਫੈਮਸ ਗੀਤ ਫੈਮਿਲੀ ਦੀ ਮੈਂਬਰ ਉੱਤੇ ਨੱਚਦੀ ਹੋਈ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। sukh kharoud wedding image Image Source – instagram ਜੇ ਗੱਲ ਕਰੀਏ ਸੁੱਖ ਖਰੌੜ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦਾ ਇੱਕ ਮਿਊਜ਼ਿਕ ਗਰੁੱਪ ਹੈ ਜਿਸ ਦਾ ਨਾਂਅ ‘ਦ ਲੈਂਡਰਸ’ ਹੈ । ‘ਦ ਲੈਂਡਰਸ’ ‘ਚ ਦੇਵੀ ਸਿੰਘ, ਗੁਰੀ ਸਿੰਘ ਅਤੇ ਸੁੱਖ ਖਰੌੜ ਦੀ ਤਿਕੜੀ ਗੀਤ ਗਾਉਂਦੀ ਹੈ । ਇਸ ਤਿਕੜੀ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ।  
 
View this post on Instagram
 

A post shared by Sukh Kharoud (@sukh_kharoud)

Advertisment

Stay updated with the latest news headlines.

Follow us:
Advertisment
Advertisment
Latest Stories
Advertisment