ਸੁਖਸ਼ਿੰਦਰ ਸ਼ਿੰਦਾ ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ 'The World Is Watching', ਪੋਸਟਰ ਕੀਤਾ ਸਾਂਝਾ

written by Shaminder | February 13, 2021

ਸੁਖਸ਼ਿੰਦਰ ਸ਼ਿੰਦਾ ਜਲਦ ਹੀ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋਣਗੇ । ਇਸ ਗੀਤ ਨੂੰ 'The World Is Watching' ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਦੇ ਬੋਲ ਰੋਮੀ ਬੈਂਸ ਨੇ ਲਿਖੇ ਹਨ । ਸੁਖਸ਼ਿੰਦਰ ਸ਼ਿੰਦਾ ਜਲਦ ਹੀ ਇਸ ਗੀਤ ਨੂੰ ਰਿਲੀਜ਼ ਕਰਨ ਜਾ ਰਹੇ ਹਨ ।

sukhshinder

ਇਸ ਗੀਤ ਦੇ ਟਾਈਟਲ ਦੀ ਗੱਲ ਕਰੀਏ ਤਾਂ ਇਸ ਤੋਂ ਸਪੱਸ਼ਟ ਹੈ ਕਿ ਸੁਖਸ਼ਿੰਦਰ ਸ਼ਿੰਦਾ ਇਸ ਗੀਤ ‘ਚ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਗੱਲ ਕਰਦੇ ਨਜ਼ਰ ਆਉਣਗੇ । ਇਸ ਦੇ ਨਾਲ ਹੀ ਕੌਮਾਂਤਰੀ ਪੱਧਰ ‘ਤੇ ਇਸ ਮੁੱਦੇ ‘ਤੇ ਆਪੋ ਆਪਣੀ ਪ੍ਰਤੀਕਿਰਿਆ ਦੇਣ ਵਾਲੇ ਸੈਲੀਬ੍ਰੇਟੀਜ਼ ਦੀ ਵੀ ਗੱਲ ਕਰਨਗੇ ।

ਹੋਰ ਪੜ੍ਹੋ :ਅਨੀਤਾ ਹਸਨੰਦਾਨੀ ਨੇ ਆਪਣੇ ਬੱਚੇ ਨਾਲ ਪਹਿਲੀ ਤਸਵੀਰ ਕੀਤੀ ਸਾਂਝੀ

farmer

 

ਇਸ ਗੀਤ ਦਾ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ।

farmer

ਸੁਖਸ਼ਿੰਦਰ ਸ਼ਿੰਦਾ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਅਤੇ ਲਗਾਤਾਰ ਉਨ੍ਹਾਂ ਬਾਰੇ ਪੋਸਟਾਂ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Sukshinder Shinda (@sukshindershinda)

0 Comments
0

You may also like