
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਤਰਸੇਮ ਸਿੰਘ ਸੈਣੀ ਉਰਫ ਸਟੀਰੀਓ ਨੇਸ਼ਨ (Tarsem singh Aka Stereo Nation )ਦਾ ਦਿਹਾਂਤ (Death) ਹੋ ਗਿਆ ਹੈ । ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।

ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਪਾ ਕੇ ਤਰਸੇਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਕਿ ‘ਪੌਪ ਗਾਇਕ ਅਤੇ ਮੇਰੇ ਭਰਾ ਤਾਜ਼ ਸਟੀਰੀਓ ਨੇਸ਼ਨ ਉਰਫ ਜੌਨੀ ਜ਼ੀ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਹੀ ਦੁੱਖ ਹੋਇਆ ।

ਵਾਹਿਗੁਰੂ ਵਿੱਛੜੀ ਆਤਮਾ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’। ਇਸ ਤੋਂ ਇਲਾਵਾ ਜੈਜ਼ੀ ਬੀ, ਵੀ ਮਿਊਜ਼ਿਕ ਦੇ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਤਾਜ਼ ਦੇ ਬੀਮਾਰ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ।

ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਸੀ ਕਿ ਉਹ ਹਸਪਤਾਲ ‘ਚ ਹਨ ਤੇ ਉਨ੍ਹਾਂ ਦੀਸਿਹਤ ‘ਚ ਸੁਧਾਰ ਹੋ ਰਿਹਾ ਹੈ । ਪਰ ਬੀਤੇ ਦਿਨ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਦੁੱਖ ਪ੍ਰਗਟ ਕਰ ਰਹੇ ਹਨ ਅਤੇ ਉੇਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਵੀ ਦੇ ਰਹੇ ਹਨ ।