ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦਾ ਹੈ ਸੁਖਸ਼ਿੰਦਰ ਸ਼ਿੰਦਾ ਦੀ ਆਵਾਜ਼ 'ਚ ਰਿਲੀਜ਼ ਹੋਇਆ ਧਾਰਮਿਕ ਗੀਤ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਸ਼ਿੰਦਰ ਸ਼ਿੰਦਾ ਇੱਕ ਹੋਰ ਧਾਰਮਿਕ ਗੀਤ ਲੈ ਕੇ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋ ਚੁੱਕੇ ਹਨ । 'ਗੁਰੂ ਨਾਨਕ ਮਹਿਮਾ' ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਇਸ ਗੀਤ ਦੇ ਬੋਲ ਭਾਈ ਰਣਜੀਤ ਸਿੰਘ ਰਾਣਾ ਯੂਕੇ ਨੇ ਲਿਖੇ ਹਨ ।
https://www.instagram.com/p/B4XhTqdJWTi/
ਸ਼ਿੰਦਾ ਦੀ ਆਵਾਜ਼ ਵਿੱਚ ਇਸ ਧਾਰਮਿਕ ਗਾਣੇ ਦਾ ਮਿਊਜ਼ਿਕ ਵੀ ਸੁਖਸ਼ਿੰਦਰ ਸ਼ਿੰਦਾ ਨੇ ਹੀ ਤਿਆਰ ਕੀਤਾ ਹੈ । ਗਾਣੇ ਦੀ ਵੀਡੀਓ ਸਟਾਲਿਨਵੀਰ ਸਿੰਘ ਨੇ ਤਿਆਰ ਕੀਤੀ ਹੈ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸ਼ਿੰਦਾ ਨੇ ਉੱਡ ਨਨਕਾਣੇ ਚੱਲੀਏ ਰਿਲੀਜ਼ ਕੀਤਾ ਸੀ ।
https://www.instagram.com/p/B4NkA_JJGAh/
ਇਸ ਧਾਰਮਿਕ ਗੀਤ ਨੂੰ ਵੀ ਸ਼ਿੰਦਾ ਦੇ ਪ੍ਰਸ਼ੰਸਕਾਂ ਦਾ ਚੰਗਾ ਪਿਆਰ ਮਿਲਿਆ ਹੈ ।ਇਸ ਧਾਰਮਿਕ ਗੀਤ ਨੂੰ ਬਹੁਤ ਹੀ ਖੂਬਸੂਰਤੀ ਨਾਲ ਗਾਇਆ ਹੈ ਸੁਖਸ਼ਿੰਦਰ ਸ਼ਿੰਦਾ ਨੇ ਅਤੇ ਸਟਾਲਿਨਵੀਰ ਸਿੰਘ ਨੇ ਇਸ ਦਾ ਵੀਡੀਓ ਵੀ ਪੂਰੀ ਰੀਝ ਨਾਲ ਬਣਾਇਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸੁਖਸ਼ਿੰਦਰ ਸ਼ਿੰਦਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।