Advertisment

ਗਾਇਕ ਸੁਖਸ਼ਿੰਦਰ ਸ਼ਿੰਦਾ ਲੈ ਕੇ ਆ ਰਹੇ ਹਨ ਇੱਕ ਹੋਰ ਧਾਰਮਿਕ ਗੀਤ ‘ਗੁਰੂ ਨਾਨਕ ਮਹਿਮਾ’

author-image
By Rupinder Kaler
New Update
ਗਾਇਕ ਸੁਖਸ਼ਿੰਦਰ ਸ਼ਿੰਦਾ ਲੈ ਕੇ ਆ ਰਹੇ ਹਨ ਇੱਕ ਹੋਰ ਧਾਰਮਿਕ ਗੀਤ ‘ਗੁਰੂ ਨਾਨਕ ਮਹਿਮਾ’
Advertisment
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਸ਼ਿੰਦਰ ਸ਼ਿੰਦਾ ਇੱਕ ਹੋਰ ਧਾਰਮਿਕ ਗੀਤ ਲੈ ਕੇ ਆ ਰਹੇ ਹਨ । ‘ਗੁਰੂ ਨਾਨਕ ਮਹਿਮਾ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ ਪੋਸਟਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਇਸ ਗੀਤ ਦੇ ਬੋਲ ਭਾਈ ਰਣਜੀਤ ਸਿੰਘ ਰਾਣਾ ਯੂਕੇ ਨੇ ਲਿਖੇ ਹਨ । publive-image ਸ਼ਿੰਦਾ ਦੀ ਆਵਾਜ਼ ਵਿੱਚ ਆਉਣ ਵਾਲੇ ਇਸ ਗਾਣੇ ਦਾ ਮਿਊਜ਼ਿਕ ਵੀ ਸੁਖਸ਼ਿੰਦਰ ਸ਼ਿੰਦਾ ਨੇ ਹੀ ਤਿਆਰ ਕੀਤਾ ਹੈ । ਗਾਣੇ ਦੀ ਵੀਡੀਓ ਸਟਾਲਿਨਵੀਰ ਸਿੰਘ ਨੇ ਤਿਆਰ ਕੀਤੀ ਹੈ । ਗਾਣਾ ਕਿਸ ਦਿਨ ਰਿਲੀਜ਼ ਕੀਤਾ ਜਾਵੇਗਾ ਇਸ ਦੀ ਸ਼ਿੰਦਾ ਨੇ ਕੋਈ ਜਾਣਕਾਰੀ ਨਹੀਂ ਦਿੱਤੀ । https://www.instagram.com/p/B4NkA_JJGAh/ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸ਼ਿੰਦਾ ਨੇ ਉੱਡ ਨਨਕਾਣੇ ਚੱਲੀਏ ਰਿਲੀਜ਼ ਕੀਤਾ ਸੀ । ਇਸ ਧਾਰਮਿਕ ਗੀਤ ਨੂੰ ਵੀ ਸ਼ਿੰਦਾ ਦੇ ਪ੍ਰਸ਼ੰਸਕਾਂ ਦਾ ਚੰਗਾ ਪਿਆਰ ਮਿਲਿਆ ਹੈ । ਹੁਣ ਸ਼ਿੰਦਾ ਦੇ ਇਸ ਨਵੇਂ ਧਾਰਮਿਕ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ । https://www.instagram.com/p/B3zjAX0pHQd/
Advertisment

Stay updated with the latest news headlines.

Follow us:
Advertisment
Advertisment
Latest Stories
Advertisment