ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਪਹੁੰਚੀ ਕਿਸਾਨਾਂ ਦੇ ਵਿਚਕਾਰ, ਖਾਲਸਾ ਏਡ ਦੇ ਨਾਲ ਮਿਲਕੇ ਕੀਤੀ ਸੇਵਾ

written by Lajwinder kaur | December 16, 2020

ਕਿਸਾਨ ਕਈ ਦਿਨਾਂ ਤੋਂ ਦਿੱਲੀ ਦੀ ਸਰਹੱਦਾਂ ਉੱਤੇ ਮੋਰਚੇ ਲਾ ਕੇ ਬੈਠੇ ਹੋਏ ਨੇ । ਕਿਸਾਨ ਕੇਂਦਰ ਸਰਕਾਰ ਨੂੰ ਇਹ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ । ਦੇਸ਼ ਤੋਂ ਲੈ ਕੇ ਵਿਦੇਸ਼ਾਂ ਦੇ   ਲੋਕ ਕਿਸਾਨਾਂ ਦੀ ਹਿਮਾਇਤ ਕਰ ਰਹੇ ਨੇ । inside pic of sunanda sharma at kisan morja ਹੋਰ ਪੜ੍ਹੋ : ਪੰਜਾਬੀ ਕਲਾਕਾਰ ਜੱਗੀ ਖਰੌੜ ਨੇ ਆਪਣੇ ਮਰਹੂਮ ਦੋਸਤ ਸਤਨਾਮ ਖੱਟੜਾ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਖ਼ਾਸ ਵੀਡੀਓ, ਪ੍ਰਸ਼ੰਸਕ ਵੀ ਹੋਏ ਭਾਵੁਕ
ਅਜਿਹੇ ‘ਚ ਪੰਜਾਬੀ ਇੰਡਸਟਰੀ ਜੋ ਕਿ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੀ ਹੋਈ ਹੈ । ਹਰ ਕਲਾਕਾਰ ਆਪਣੀ ਹਾਜ਼ਰੀ ਇਸ ਕਿਸਾਨ ਪ੍ਰਦਰਸ਼ਨ ‘ਚ ਲਗਵਾ ਰਹੇ ਨੇ । ਹੁਣ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਨ ਦੇ ਲਈ ਦਿੱਲੀ ਕਿਸਾਨੀ ਮੋਰਚੇ ‘ਚ ਪਹੁੰਚੀ ਹੈ । picture of sunanda sharma ਉਹ ਖਾਲਸਾ ਏਡ ਦੇ ਨਾਲ ਮਿਲਕੇ ਲੋਕਾਂ ਦੀ ਸੇਵਾ ਕਰਦੀ ਹੋਈ ਨਜ਼ਰ ਆਈ । ਉਨ੍ਹਾਂ ਨੇ ਕਿਸਾਨਾਂ ਨੂੰ ਜ਼ਰੂਰਤਮੰਦ ਚੀਜ਼ਾਂ ਵੰਡੀਆਂ । ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ । sunanda sharma at delhi kisan morch

0 Comments
0

You may also like