ਸੁਨੰਦਾ ਸ਼ਰਮਾ ਅਤੇ ਸਾਰਾ ਗੁਰਪਾਲ ਨੇ ਹੋਲੀ ‘ਤੇ ਕੀਤੀ ਖੂਬ ਮਸਤੀ, ਵੇਖੋ ਵੀਡੀਓ
ਹੋਲੀ ਦਾ ਤਿਉਹਾਰ (Holi Festival) ਦੇਸ਼ ਭਰ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ਪੰਜਾਬੀ ਸਿਤਾਰਿਆਂ ਨੇ ਵੀ ਇਸ ਤਿਉਹਾਰ ਨੂੰ ਬੜੇ ਹੀ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ (Sunanda Sharma) ਨੇ ਵੀ ਹੋਲੀ ਦਾ ਤਿਉਹਾਰ ਬੜੇ ਹੀ ਜੋਸ਼ੋ ਖਰੋਸ਼ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ ।
image from instagram
ਹੋਰ ਪੜ੍ਹੋ : ਜਸਵਿੰਦਰ ਭੱਲਾ ਦੇ ਘਰ ਲੁੱਟ ਦੀ ਹੋਈ ਵਾਰਦਾਤ, ਘਰੇਲੂ ਨੌਕਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਇਨ੍ਹਾਂ ਵੀਡੀਓਜ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਕਿਸ ਤਰ੍ਹਾਂ ਹੋਲੀ ‘ਤੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਪੰਜਾਬੀ ਮਾਡਲ ਅਤੇ ਅਦਾਕਾਰਾ ਸਾਰਾ ਗੁਰਪਾਲ ਵੀ ਹੋਲੀ ਦੇ ਰੰਗਾਂ ‘ਚ ਰੰਗੀ ਨਜ਼ਰ ਆਈ । ਉਸ ਨੇ ਵੀ ਇੱਕ ਦੂਜੇ ਨੂੰ ਰੰਗ ਲਗਾ ਕੇ ਖੂਬ ਮਸਤੀ ਕੀਤੀ । ਸਾਰਾ ਗੁਰਪਾਲ ਨੇ ਹੋਲੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਸਾਥੀਆਂ ਨੂੰ ਰੰਗ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ ।
image From instagram
ਸਾਰਾ ਗੁਰਪਾਲ ਇਸ ਵੀਡੀਓ ‘ਚ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ ।ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਸਿੰਗਾ ਦੇ ਨਾਲ ਫ਼ਿਲਮ ‘ਜ਼ਿੱਦੀ ਜੱਟ’ ‘ਚ ਨਜ਼ਰ ਆਏਗੀ । ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ।ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਸ ਦਾ ਗੀਤ ‘ਸਾਡੀ ਯਾਦ’ ਆਇਆ ਸੀ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ ।
View this post on Instagram