ਦੇਖੋ ਵੀਡੀਓ : ‘Pagal Nahi Hona’ ਗੀਤ ਹੋਇਆ ਰਿਲੀਜ਼, ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

written by Lajwinder kaur | January 15, 2021

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਕਮਾਲ ਗਾਇਕਾ ਸੁਨੰਦਾ ਸ਼ਰਮਾ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੀ ਹੈ। ਜੀ ਹਾਂ ਮੋਸਟ ਅਵੇਟਡ ਗੀਤ ‘ਪਾਗਲ ਨਹੀਂ ਹੋਣਾ’ (Pagal Nahi Hona) ਤੋਂ ਪਰਦਾ ਉੱਠ ਚੁੱਕਿਆ ਹੈ । ਇਹ ਗੀਤ ਬਹੁਤ ਖ਼ਾਸ ਹੈ ਕਿਉਂਕਿ ਪਹਿਲੀ ਵਾਰ ਹੈ ਜਦੋਂ ਬਾਲੀਵੁੱਡ ਐਕਟਰ ਸੋਨੂੰ ਸੂਦ ਕਿਸੇ ਮਿਊਜ਼ਿਕ ਵੀਡੀਓ ‘ਚ ਐਕਟਿੰਗ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਗੀਤ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਦੇ ਬਾਕੀ ਚੈਨਲਾਂ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ । inside pic of sonu sood and sunanda sharma  ਹੋਰ ਪੜ੍ਹੋ : ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ‘ਤੇ ਪਿਆਰ ਲੁਟਾਉਂਦੇ ਹੋਏ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਫੋਟੋ
ਇਸ ਗੀਤ ਦੇ ਬੋਲ ਨਾਮੀ ਗੀਤਕਾਰ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । Warner Music India ਦੇ ਲੇਬਲ ਹੇਠ ਇਹ ਗੀਤ ਪੇਸ਼ ਕੀਤਾ ਗਿਆ ਹੈ।  ਇਸ ਗੀਤ ਦੇ ਰਾਹੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵੱਖਰਾ ਮੁਕਾਮ ਹਾਸਿਲ ਕਰੇਗਾ । ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਉਹ B2gether Pros ਸ਼ਾਨਦਾਰ ਬਣਾਇਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸੁਨੰਦਾ ਸ਼ਰਮਾ ਤੇ ਸੋਨੂੰ ਸੂਦ । sonu sood and sunanada ਯੂਟਿਊਬ ਉੱਤੇ Mad 4 Music ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦੋਵਾਂ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਤਾਂ ਕੁਝ ਹੀ ਸਮੇਂ ‘ਚ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ । love song pagal nahi hona  

0 Comments
0

You may also like