ਸੁਨੰਦਾ ਸ਼ਰਮਾ ਨੇ ਤੀਆਂ ਦੇ ਮੌਕੇ ‘ਤੇ ਸਹੇਲੀਆਂ ਨਾਲ ਗਿੱਧਾ ਪਾ ਕੇ ਮਨਾਈਆਂ ਤੀਆਂ, ਵੇਖੋ ਵੀਡੀਓ

written by Shaminder | August 04, 2022

ਸਾਉਣ ਦਾ ਮਹੀਨਾ ਚੱਲ ਰਿਹਾ ਹੈ । ਇਸੇ ਮਹੀਨੇ ‘ਚ ਆਉਂਦਾ ਹੈ ਤੀਆਂ ਯਾਨੀ ਕਿ ਧੀਆਂ ਅਤੇ ਤੀਵੀਆਂ ਦਾ ਤਿਉਹਾਰ ‘ਤੀਆਂ’ (Teej Festival)। ਇਸ ਮਹੀਨੇ ਦਾ ਪੰਜਾਬ ‘ਚ ਖ਼ਾਸ ਮਹੱਤਵ ਹੈ । ਇਸੇ ਮਹੀਨੇ ‘ਚ ਨਵ-ਵਿਆਹੀਆਂ ਕੁੜੀਆਂ ਆਪਣੇ ਪੇਕੇ ਘਰ ਆਉਂਦੀਆਂ ਹਨ । ਪੀਂਘਾਂ ਝੂਟਦੀਆਂ ਨੇ ਅਤੇ ਤੀਆਂ ਦਾ ਤਿਉਹਾਰ ਵੀ ਮਨਾਉਂਦੀਆਂ ਹਨ। ਤੀਜ ਦੇ ਤਿਉਹਾਰ ਨੂੰ ਸੁਨੰਦਾ ਸ਼ਰਮਾ (Sunanda Sharma ) ਵੀ ਮਨਾਉਣਾ ਕਦੇ ਨਹੀਂ ਭੁੱਲਦੀ ।

ਹੋਰ ਪੜ੍ਹੋ : ਮਾਪਿਆਂ ਵੱਲੋਂ ਬੱਚਿਆਂ ਦੀ ਕਾਮਯਾਬੀ ਲਈ ਕੀਤੀਆਂ ਕੁਰਬਾਨੀਆਂ ਨੂੰ ਲੈ ਕੇ ਭਾਵੁਕ ਹੋਈ ਗਾਇਕਾ ਸੁਨੰਦਾ ਸ਼ਰਮਾ, ਕਿਹਾ- ਮਾਪਿਆਂ ਦਾ ਖਿਆਲ ਰੱਖੋ ਤੇ ਪਿਆਰ ਕਰੋ

ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਸੁਨੰਦਾ ਸ਼ਰਮਾ ਬੋਲੀਆਂ ਪਾ ਕੇ ਨੱਚਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

sunanda sharma- image From instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਕੀਤਾ ਸਾਂਝਾ

ਸੁਨੰਦਾ ਸ਼ਰਮਾ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸੁਨੰਦਾ ਸ਼ਰਮਾ ਦਾ ਕੁਝ ਸਮਾਂ ਪਹਿਲਾਂ ਆਇਆ ਗੀਤ ‘ਚੋਰੀ ਚੋਰੀ ਤੱਕਣਾ ਪਿਆ’ ਆਇਆ ਸੀ ।

sunanda sharma ,,

ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸੁਨੰਦਾ ਸ਼ਰਮਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ ।ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਅਤੇ ਸੋਨੂੰ ਸੂਦ ਵੀ ਉਨ੍ਹਾਂ ਦੇ ਨਾਲ ਗੀਤ ‘ਚ ਨਜ਼ਰ ਆ ਚੁੱਕੇ ਹਨ ।

You may also like