ਸੁਨੰਦਾ ਸ਼ਰਮਾ ਨੇ ਗਿੱਧਾ ਪਾ-ਪਾ ਪੱਟਿਆ ਵਿਹੜਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

written by Lajwinder kaur | August 03, 2021

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਗਾਇਕਾ ਸੁਨੰਦਾ ਸ਼ਰਮਾ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

singer sunanda sharma poem maa watch video image source- instagram

ਹੋਰ ਪੜ੍ਹੋ : ਅਦਾਕਾਰਾ ਅੰਮ੍ਰਿਤਾ ਰਾਓ ਨੇ ਆਪਣੇ 9 ਮਹੀਨਿਆਂ ਦੇ ਪੁੱਤਰ ਵੀਰ ਅਤੇ ਪਤੀ ਅਨਮੋਲ ਨਾਲ ਪਹਿਲੀ ਪਰਿਵਾਰਕ ਤਸਵੀਰ ਕੀਤੀ ਸਾਂਝੀ

ਹੋਰ ਪੜ੍ਹੋ : ਨੇਹਾ ਧੂਪੀਆ ਨੇ ਪੋਸਟ ਪਾ ਕੇ ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤਣ ਲਈ ਪੀ.ਵੀ ਸਿੰਧੂ ਨੂੰ ਦਿੱਤੀ ਵਧਾਈ

Chori Chori-Sunanda image source- instagram

ਇਸ ਵੀਡੀਓ ‘ਚ ਗਾਇਕਾ ਪੀਲੇ ਰੰਗ ਦੇ ਸ਼ੂਟ ‘ਚ ਬਹੁਤ ਹੀ ਦਿਲਕਸ਼ ਨਜ਼ਰ ਆ ਰਹੀ ਹੈ । ਉਪਰੋਂ ਉਹ ਪੰਜਾਬੀਆਂ ਬੋਲੀਆਂ ‘ਤੇ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ । ਗਾਇਕਾ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।

sunanda sharma shared her dance video with fans image source- instagram

ਇਸ ਵੀਡੀਓ ਨੂੰ ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਚੱਲ ਕੁੜੀਏ ਮੇਲੇ ਨੂੰ ਚੱਲੀਏ,ਮੁੜ ਨੀਂ ਆਉਣੇ, ਖੁਸ਼ੀ ਦੇ ਪਲ🤲🏼🌸’ । ਇਹ ਵੀਡੀਓ ਉਨ੍ਹਾਂ ਦੇ ਤੀਆਂ ਦਾ ਤਿਉਹਾਰ ਮਨਾਉਂਦੇ ਹੋਇਆ ਦਾ ਹੈ। ਉਹ ਆਪਣੀ ਸਹੇਲੀਆਂ ਦੇ ਨਾਲ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਕਮੈਂਟ ਆ ਚੁੱਕੇ ਨੇ।

0 Comments
0

You may also like