ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀਆਂ ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

written by Lajwinder kaur | June 01, 2021

ਆਪਣੇ ਗੀਤਾਂ ਤੇ ਹਰ ਇੱਕ ਨੂੰ ਭੰਗੜੇ ਪਾਉਣ ਵਾਲੀ ਗਾਇਕਾ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਅੱਜ ਆਪਣਾ ਨਵਾਂ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਬਿਖੇਰਦੇ ਹੋਏ ਨਜ਼ਰ ਆ ਰਹੀ ਹੈ ।

punjabi singer sunada sharma Image Source: Instagram
ਹੋਰ ਪੜ੍ਹੋ :  ਯੁਵਰਾਜ ਹੰਸ ਦੀ ਫੜੀ ਗਈ ਚੋਰੀ, ਕਿਸੇ ਹੋਰ ਨਾਲ ਗੱਲਾਂ ਕਰਦੇ ਪਤੀ ਯੁਵਰਾਜ ਦਾ ਪਤਨੀ ਮਾਨਸੀ ਨੇ ਦੇਖੋ ਕੀ ਕੀਤਾ ਹਸ਼ਰ, ਦੇਖੋ ਵੀਡੀਓ
inside image of sunand sharma new dance video ਇਸ ਵੀਡੀਓ ‘ਚ ਉਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੇ ਮਸ਼ਹੂਰ ਗੀਤ ‘ਕੱਲੀ ਨੂੰ ਮਿਲ ਮਿੱਤਰਾ’ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸੁਨੰਦਾ ਸ਼ਰਮਾ ਨੇ ਲਾਲ ਰੰਗ ਦਾ ਸ਼ਰਾਰਾ ਸ਼ੂਟ ਪਾਇਆ ਹੋਇਆ ਹੈ। ਜਿਸ ‘ਚ ਉਹ ਬਹੁਤ ਹੀ ਜ਼ਿਆਦਾ ਪਿਆਰੀ ਨਜ਼ਰ ਆ ਰਹੀ ਹੈ ਤੇ ਆਪਣੀ ਅਦਾਵਾਂ ਦੇ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਇਸ ਵੀਡੀਓ ਨੂੰ ਵੱਡੀ ਗਿਣਤੀ ਚ ਲੋਕ ਦੇਖ ਚੁੱਕੇ ਨੇ।
Sunanda Image Source: Instagram
ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ਚ ਬੀ ਪਰਾਕ ਦੇ ਗੀਤ ‘ਬਾਰਿਸ਼ ਕੀ ਜਾਏ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਸੁਨੰਦਾ ਸ਼ਰਮਾ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ । ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਹ ਬਾਲੀਵੁੱਡ ‘ਚ ਵੀ ਗੀਤ ਗਾ ਚੁੱਕੀ ਹੈ।  

0 Comments
0

You may also like