ਪਿੰਡਾਂ ਵਾਲੀ ਬੁੜ੍ਹੀਆਂ ਵਾਂਗ ਰੋ-ਰੋ ਆਪਣੀ ਸਹੇਲੀਆਂ ਨੂੰ ਦਿਲ ਦਾ ਹਾਲ ਬਿਆਨ ਕਰਦੀ ਨਜ਼ਰ ਆਈ ਗਾਇਕਾ ਸੁਨੰਦਾ ਸ਼ਰਮਾ, ਇਹ ਵੀਡੀਓ ਦੇਖ ਕੇ ਹਰ ਇੱਕ ਹੋ ਰਿਹਾ ਹੈ ਹੈਰਾਨ

written by Lajwinder kaur | August 08, 2021

ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਟਰੈਕ ਚੋਰੀ-ਚੋਰੀ ਕਰਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਵਿਚਕਾਰ ਉਨ੍ਹਾਂ ਦਾ ਇੱਕ ਵੱਖਰਾ ਵੀਡੀਓ ਸਾਹਮਣੇ ਆਇਆ ਹੈ।

chori chori image source- instagram

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਸ਼ੇਅਰ ਕੀਤਾ ਆਪਣੀ ਧੀ ਦਾ ਵੀਡੀਓ, ਆਪਣੇ ਪਾਪਾ ਦੇ ਗੀਤ ‘LAALA LAALA’ ਉੱਤੇ ਕਿਊਟ ਅਦਾਵਾਂ ਬਿਖੇਰਦੀ ਨਜ਼ਰ ਆਈ ਨੰਨ੍ਹੀ ਸਾਂਝ, ਦੇਖੋ ਵੀਡੀਓ

ਹੋਰ ਪੜ੍ਹੋ : ਦੁਲਹਣ ਵਾਂਗ ਸੱਜੀ ਨਜ਼ਰ ਆਈ ਅਦਾਕਾਰਾ ਜਪਜੀ ਖਹਿਰਾ, ਬਾਹਵਾਂ ‘ਚ ਚੂੜਾ ਪਾਈ ਅਤੇ ਹੱਥਾਂ ‘ਤੇ ਮਹਿੰਦੀ ਸਜਾਈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ

inside image of sugand sharma-min image source- instagram

ਇਸ ਵੀਡੀਓ ‘ਚ ਉਹ ਪਿੰਡਾਂ ਵਾਲੀਆਂ ਬੁੜ੍ਹੀਆਂ ਵਾਂਗ ਰੋ-ਰੋ ਆਪਣੇ ਦੁੱਖ ਨੂੰ ਬਿਆਨ ਕਰਦੀ ਹੋਈ ਨਜ਼ਰ ਆ ਰਹੀ ਹੈ। ਉਹ ਆਪਣੀ ਸਹੇਲੀਆਂ ਦੇ ਨਾਲ ਨਜ਼ਰ ਆ ਰਹੀ ਹੈ। ਪਰ ਇਹ ਵੀਡੀਓ ਸਿਰਫ ਉਨ੍ਹਾਂ ਨੇ ਮਸਤੀ ਦੇ ਲਈ ਬਣਾਈ ਹੈ। ਇਹ ਵੀਡੀਓ ਉਨ੍ਹਾਂ ਨੇ ਆਪਣੇ ਨਵੇਂ ਗੀਤ ਚੋਰੀ-ਚੋਰੀ ਉੱਤੇ ਬਣਾਇਆ ਹੈ। ਦਰਸ਼ਕਾਂ ਨੂੰ ਆਪਣੀ ਗਾਇਕਾ ਦਾ ਇਹ ਦਿਲਚਸਪ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

feature image of sunanda sharma image source- instagram

ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਨਵੇਂ ਗੀਤ ਦੀ ਤਾਂ ਉਹ ਟਰੈਂਡਿੰਗ 'ਚ ਚੱਲ ਰਿਹਾ ਹੈ। ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਸੁਨੰਦਾ ਸ਼ਰਮਾ ਪਿੱਛੇ ਜਿਹੇ ਬੀ ਪਰਾਕ ਦੇ ਗੀਤ ‘ਬਾਰਿਸ਼ ਕੀ ਜਾਏ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਬਾਲੀਵੁੱਡ ‘ਚ ਵੀ ਗੀਤ ਗਾ ਚੁੱਕੀ ਹੈ।

 

0 Comments
0

You may also like