ਸੁਨੰਦਾ ਸ਼ਰਮਾ ਚੁੱਲੇ ‘ਤੇ ਕੜਾਹ ਪ੍ਰਸ਼ਾਦ ਬਣਾਉਂਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕਾ ਦਾ ਦੇਸੀ ਅੰਦਾਜ਼

Written by  Shaminder   |  March 19th 2021 05:42 PM  |  Updated: March 19th 2021 05:42 PM

ਸੁਨੰਦਾ ਸ਼ਰਮਾ ਚੁੱਲੇ ‘ਤੇ ਕੜਾਹ ਪ੍ਰਸ਼ਾਦ ਬਣਾਉਂਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕਾ ਦਾ ਦੇਸੀ ਅੰਦਾਜ਼

ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕੜਾਹ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ।

sunanda Image From Sunanda Sharma Instagram

ਹੋਰ ਪੜ੍ਹੋ : ਇੰਦਰਜੀਤ ਨਿੱਕੂ ਦਾ ਨਵਾਂ ਗਾਣਾ ‘ਸ਼ੁਦਾਈ’ ਹੋਇਆ ਰਿਲੀਜ਼

sunanda Image From Sunanda Sharma Instagram

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਚੁੱਲ੍ਹੇ ‘ਤੇ ਕੜਾਹ ਪ੍ਰਸ਼ਾਦ ਬਣਾਉੇਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੁਨੰਦਾ ਰਾਇਲਸ ਫੈਨਸ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ਵੱਲੋਂ ਸਾਂਝਾ ਕੀਤਾ ਗਿਆ ਹੈ । ਸੁਨੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੀ ਹੈ ।

sunanda Image From Sunanda Sharma Instagram

ਕੁਝ ਦਿਨ ਪਹਿਲਾਂ ਹੀ ਸੋਨੂੰ ਸੂਦ ਦੇ ਨਾਲ ਉਨ੍ਹਾਂ ਦਾ ਗੀਤ ਆਇਆ ਸੀ, ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਇਸ ਦੇ ਨਾਲ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।

ਜਲਦ ਹੀ ਉਹ ਬਾਲੀਵੁੱਡ ਅਦਾਕਾਰ ਨਵਾਜ਼ੁਦੀਨ ਸਿਦੀਕੀ ਦੇ ਨਾਲ ‘ਬਾਰਿਸ਼ ਕੀ ਜਾਏ’ ਗੀਤ ‘ਚ ਨਜ਼ਰ ਆਉਣਗੇ । ਸੁਨੰਦਾ ਸ਼ਰਮਾ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network