
ਸੁਨੰਦਾ ਸ਼ਰਮਾ (Sunanda Sharma)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸੁਨੰਦਾ ਨੇ ਲਿਖਿਆ ‘ਸਕੂਨ’ । ਸੁਨੰਦਾ ਸ਼ਰਮਾ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਵਾਇਸ ਓਵਰ ਚੱਲ ਰਿਹਾ ਹੈ ।

ਹੋਰ ਪੜ੍ਹੋ : ਸੁਨੰਦਾ ਸ਼ਰਮਾ ਦਾ ਇਹ ਫਨੀ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ, ਵੇਖੋ ਵੀਡੀਓ
ਜਿਸ ‘ਚ ਕਿਹਾ ਜਾ ਰਿਹਾ ਹੈ ਮੈਨੂੰ ਰੱਬ ਦੇ ਨਾਲ ਗੱਲਾਂ ਕਰਨਾ ਬੜਾ ਚੰਗਾ ਲੱਗਦਾ ਹੈ । ਮੈਂ ਗੱਲਾਂ ਕਰਦੀ ਰਹਿੰਦੀ ਹਾਂ ਅਤੇ ਉਹ ਸੁਣਦਾ ਰਹਿੰਦਾ ਹੈ । ਸੋਸ਼ਲ ਮੀਡੀਆ ‘ਤੇ ਗਾਇਕਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਫਰਿੱਜ ‘ਚ ਪਾਣੀ ਦੀਆਂ ਬੋਤਲਾਂ ਨਾ ਰੱਖਣ ਕਾਰਨ ਸੁਨੰਦਾ ਸ਼ਰਮਾ ਨੂੰ ਪਈ ਮੰਮੀ ਤੋਂ ਮਾਰ, ਵੇਖੋ ਵੀਡੀਓ
ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੀ ਹੈ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਏਗੀ ।

ਸੁਨੰਦਾ ਸ਼ਰਮਾ ਨੂੰ ਗਾੳੇੁਣ ਦਾ ਸ਼ੌਂਕ ਸੀ ਅਤੇ ਆਪਣੇ ਇਸੇ ਸ਼ੌਂਕ ਦੀ ਬਦੌਲਤ ਹੀ ਉਹ ਆਪਣੇ ਗੀਤਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਸੀ ਅਤੇ ਇਨ੍ਹਾਂ ਵੀਡੀਓਜ਼ ਚੋਂ ਹੀ ਉਸ ਦਾ ਇੱਕ ਵੀਡੀਓ ਵਾਇਰਲ ਹੋ ਗਿਆ ਸੀ ਅਤੇ ਇਸੇ ਵੀਡੀਓ ਦੇ ਕਾਰਨ ਸੁਨੰਦਾ ਦੀ ਪਛਾਣ ਬਣ ਗਈ ਸੀ ।ਸੁਨੰਦਾ ਸ਼ਰਮਾ ਦੇ ਨਾਲ ਉਸ ਦੇ ਗੀਤਾਂ ‘ਚ ਕਈ ਬਾਲੀਵੁੱਡ ਸਿਤਾਰੇ ਵੀ ਕੰਮ ਕਰ ਚੁੱਕੇ ਹਨ । ਜਿਸ ‘ਚ ਨਵਾਜ਼ੁਦੀਨ ਸਿਦੀਕੀ, ਸੋਨੂੰ ਸੂਦ ਸ਼ਾਮਿਲ ਹਨ।
View this post on Instagram