
ਸੁਨੰਦਾ ਸ਼ਰਮਾ (Sunanda Sharma) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਘਰ ‘ਚ ਔਰਤਾਂ ਦੇ ਨਾਲ ਪਾਠ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਅਦਾਕਾਰਾ ਸੋਨਮ ਕਪੂਰ ਨੇ ਪਿਤਾ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਜਨਮਦਿਨ ਦੀ ਵਧਾਈ, ਕਿਹਾ ‘ਮੈਨੂੰ ਮਾਣ ਹੈ ਕਿ ਮੈਂ ਤੁਹਾਡੀ ਬੇਟੀ ਹਾਂ’
ਜਿਸ ‘ਚ ਉਹ ਸ਼ਬਦ ਕੀਰਤਨ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ।ਸੁਨੰਦਾ ਸ਼ਰਮਾ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸੁਨੰਦਾ ਸ਼ਰਮਾ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜੀ ਹੋਈ ਹੈ ਅਤੇ ਅਕਸਰ ਗੁਰਬਾਣੀ ਦੇ ਨਾਲ ਸਬੰਧਤ ਸਲੋਕ ਸਾਂਝੇ ਕਰਦੀ ਰਹਿੰਦੀ ਹੈ ।
ਹੋਰ ਪੜ੍ਹੋ : ਨੀਰੂ ਬਾਜਵਾ ਪਤੀ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਕ੍ਰਿਸਮਸ ਦੇ ਨਾਲ ਨਾਲ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਲਈ ਵੀ ਦਿੱਤੀ ਵਧਾਈ
ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।ਸੁਨੰਦਾ ਸ਼ਰਮਾ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ ।

ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ । ਸੁਨੰਦਾ ਸ਼ਰਮਾ ਜਲਦ ਹੀ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।ਇਨ੍ਹੀਂ ਦਿਨੀਂ ਉਹ ਸ਼ੇਅਰੋ ਸ਼ਾਇਰੀ ਕਰਦੇ ਵੀ ਦਿਖਾਈ ਦਿੰਦੇ ਹਨ । ਜਿਸ ਦੀਆਂ ਵੀਡੀਓਜ਼ ਵੀ ਉਹ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ ।
View this post on Instagram