ਸੁਨੰਦਾ ਸ਼ਰਮਾ ਨੇ ਆਪਣੇ ਬਾਈ ਜੀ ਦੀ ਤਸਵੀਰ ਸਾਂਝੀ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

written by Shaminder | March 31, 2021

ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਬਾਈ ਜੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਬਾਈ ਜੀ’ ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ ਅਤੇ ਪ੍ਰਸ਼ੰਸਕ ਇਸ ਤਸਵੀਰ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

sunanda Image From Sunanda Sharma’s Instagram
ਹੋਰ ਪੜ੍ਹੋ : ਤਰਸੇਮ ਜੱਸੜ ਵੱਲੋਂ ਸਾਂਝੀ ਕੀਤੀ ਗਈ ਪੋਸਟ ਕਾਰਨ ਸੋਸ਼ਲ ਮੀਡੀਆ ‘ਤੇ ਛਿੜੀ ਚਰਚਾ
sunanda Image From Sunanda Sharma’s Instagram
ਇਸ ਤਸਵੀਰ ‘ਚ ਸੁਨੰਦਾ ਦਾ ਭਰਾ ਵੀ ਨਜ਼ਰ ਆ ਰਿਹਾ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿੱਛੇ ਜਿਹੇ ਉਨ੍ਹਾਂ ਦਾ ਗੀਤ ਸੋਨੂੰ ਸੂਦ ਦੇ ਨਾਲ ਆਇਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਬੀਤੇ ਦਿਨ ਬਾਲੀਵੁੱਡ ਅਦਾਕਾਰ ਨਵਾਜ਼ੁਦੀਨ ਸਿਦੀਕੀ ਦੇ ਨਾਲ ਉਨ੍ਹਾਂ ਦੇ ਗੀਤ ਬਾਰਿਸ਼ ਕੀ ਜਾਏ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।
sunanda sharma Image From Sunanda Sharma’s Instagram
ਸੁਨੰਦਾ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੀ ਹੈ । ਜਲਦ ਹੀ ਉਨ੍ਹਾਂ ਦੇ ਹੋਰ ਵੀ ਕਈ ਗੀਤ ਸੁਣਨ ਨੂੰ ਮਿਲਣਗੇ ।

0 Comments
0

You may also like