ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ਦੇ ਆਉਣ ਵਾਲੇ ਗੀਤ ‘pagal nahi hona’ ਦਾ ਪੋਸਟਰ ਆਇਆ ਸਾਹਮਣੇ

written by Lajwinder kaur | January 11, 2021

ਪੰਜਾਬੀ ਗਾਇਕ ਸੁਨੰਦ ਸ਼ਰਮਾ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆਉਣ ਵਾਲੇ ਨੇ । ਜੀ ਹਾਂ ਇਸ ਪ੍ਰੋਜੈਕਟ ਨੂੰ ਲੈ ਕੇ ਸੁਨੰਦਾ ਸ਼ਰਮਾ ਤੇ ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕਾਫੀ ਉਤਸੁਕ ਨੇ । ਹਾਲ ਹੀ’ ਚ ਦੋਵਾਂ ਨੇ ਇਸ ਗੀਤ ਦਾ ਆਫੀਸ਼ੀਅਲ ਪੋਸਟਰ ਦਰਸ਼ਕਾਂ ਦੇ ਰੁਬਰੂ ਕਰ ਦਿੱਤਾ ਹੈ।  sunanda sharma pic

ਹੋਰ ਪੜ੍ਹੋ : ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ, ਪਰਮਾਤਮਾ ਅੱਗੇ ਜਲਦੀ ਸਭ ਠੀਕ ਕਰਨ ਲਈ ਕੀਤੀ ਅਰਦਾਸ

ਜੀ ਹਾਂ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ pagal nahi hona ਦਾ ਪੋਸਟਰ ਸ਼ੇਅਰ ਕਰਦੇ ਹੋਏ ਗੀਤ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ । ਇਹ ਗੀਤ 15 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਸੋਸ਼ਲ ਮੀਡੀਆ ਉੱਤੇ ਗੀਤ ਦਾ ਪੋਸਟਰ ਖੂਬ ਵਾਇਰਲ ਹੋ ਰਿਹਾ ਹੈ ।

inside pic of sonu sood instagram post

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਵਾਲਿਆਂ ਨੇ ਤਿਆਰ ਕੀਤਾ ਹੈ ।

inside pic of sunanda sharma and bollywood actor sonu sood

 

0 Comments
0

You may also like