
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘ਪਾਗਲ ਨਹੀਂ ਹੋਣਾ’ ਕਰਕੇ ਖੂਬ ਸੁਰਖੀਆਂ ਵਟੋਰ ਰਹੀ ਹੈ । ਅਜੇ ਤੱਕ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ ।
ਹੋਰ ਪੜ੍ਹੋ : ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਰਬਜੀਤ ਚੀਮਾ ਦਾ ਨਵਾਂ ਕਿਸਾਨੀ ਗੀਤ “ਝੰਡਾ ਕਿਰਸਾਨੀ ਦਾ” ਹੋਇਆ ਰਿਲੀਜ਼, ਹੰਕਾਰੀ ਸਰਕਾਰ ਨੂੰ ਲਲਕਾਰਿਆ, ਦੇਖੋ ਵੀਡੀਓ
ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਸੁਨੰਦਾ ਸ਼ਰਮਾ ਨੇ ਆਪਣੀ ਪਹਾੜੀ ਲੁੱਕ ‘ਚ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਪਾਗਲ ਨਹੀਂ ਹੋਣਾ’ ਉੱਤੇ ਹੀ ਬਣਾਈ ਹੈ ।
ਗਾਇਕਾ ਦਾ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।
View this post on Instagram