
ਆਪਣੇ ਚੱਕਵੇਂ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਨੱਚਾਉਣ ਵਾਲੀ ਗਾਇਕਾ ਸੁਨੰਦਾ ਸ਼ਰਮਾ SUNANDA SHARMA ਨੇ ਆਪਣੇ ਬਰਥਡੇਅ birthday ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜੀ ਕੁਝ ਦਿਨ ਪਹਿਲਾਂ ਹੀ ਸੁਨੰਦਾ ਸ਼ਰਮਾ ਦਾ ਜਨਮਦਿਨ ਸੀ। ਜਿਸ ਦੇ ਸੈਲੀਬ੍ਰੇਸ਼ਨ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ।

ਸੁਨੰਦਾ ਸ਼ਰਮਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੇਰੇ ਜਨਮਦਿਨ ਦੇ ਜਸ਼ਨ ਦੀ ਇੱਕ ਝਲਕ ਹੈ.... Stay tuned!!!’। ਇਸ ਛੋਟੀ ਜਿਹੀ ਝਲਕ ਚ ਸੁਨੰਦਾ ਸ਼ਰਮਾ ਦੇ ਬਰਥਡੇਅ ਸੈਲੀਬ੍ਰੇਸ਼ਨ ਦੀ ਸ਼ਾਨਦਾਰ ਪਾਰਟੀ ਦੇਖਣ ਨੂੰ ਮਿਲ ਰਹੀ ਹੈ। ਇਸ ਖ਼ਾਸ ਪ੍ਰੋਗਰਾਮ ‘ਚ ਉਨ੍ਹਾਂ ਦੇ ਪਰਿਵਾਰ ਵਾਲੇ ਨਜ਼ਰ ਆ ਰਹੇ ਹਨ। ਇਹ ਛੋਟੀ ਜਿਹੀ ਝਲਕ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।
ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਮਿਊਜ਼ਿਕ ਕਰੀਅਰ ਤਾਂ ਬਹੁਤ ਹੀ ਛੋਟੀ ਉਮਰ ‘ਚ ਉਨ੍ਹਾਂ ਨੇ ਗਾਉਣਾ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਨ੍ਹਾਂ ਨੂੰ ਸ਼ਾਇਰੀ ਤੇ ਡਾਂਸ ਦਾ ਵੀ ਕਾਫੀ ਜ਼ਿਆਦਾ ਸ਼ੌਕ ਹੈ। ਉਹ ਬਾਲੀਵੁੱਡ ਕਲਾਕਾਰਾਂ ਦੇ ਨਾਲ ਵੀ ਕੰਮ ਕਰ ਚੁੱਕੀ ਹੈ। ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ‘ਚ ਦਿਖਾਈ ਦਿੱਤੀ ਸੀ । ਦੱਸ ਦਈਏ ਉਹ ਅਜਿਹੀ ਗਾਇਕਾ ਹੈ ਜਿਸ ਨੇ ਬਾਲੀਵੁੱਡ ਦੇ ਨਾਮੀ ਕਲਾਕਾਰਾਂ ਦੇ ਨਾਲ ਕੰਮ ਕੀਤਾ ਹੈ,ਉਹ ਸੋਨੂੰ ਸੂਦ, ਨਵਾਜ਼ੁਦੀਨ ਸਿੱਦੀਕੀ ਦੇ ਨਾਲ ਮਿਊਜ਼ਿਕ ਵੀਡੀਓ 'ਚ ਅਦਾਕਾਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਇਸ ਤੋਂ ਇਲਾਵਾ ਉਹ ਅਕਸਰ ਹੀ ਲੋੜਵੰਦ ਲੋਕਾਂ ਦੀ ਮਦਦ ਕਰਦੀ ਹੋਈ ਨਜ਼ਰ ਆਉਂਦੀ ਰਹਿੰਦੀ ਹੈ।
View this post on Instagram