ਸੁਨੰਦਾ ਸ਼ਰਮਾ ਨੇ ਭਤੀਜੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਵੇਖੋ ਭੂਆ ਭਤੀਜੀ ਦਾ ਕਿਊਟ ਅੰਦਾਜ਼

written by Shaminder | September 22, 2022

ਸੁਨੰਦਾ ਸ਼ਰਮਾ (Sunanda Sharma ) ਆਪਣੀਆਂ ਕਿਊਟ ਅਦਾਵਾਂ ਦੇ ਲਈ ਜਾਣੀ ਜਾਂਦੀ ਹੈ । ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ ।ਜਿਸ ‘ਚ ਉਹ ਆਪਣੀ ਭਤੀਜੀ (Niece)ਦੇ ਨਾਲ ਨਜ਼ਰ ਆ ਰਹੀ ਹੈ ।

Sunanda sharma Image Source :Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦੀ ਭਤੀਜੀ ਉਸ ਨੂੰ ਕਿੱਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਭੂਆ ਭਤੀਜੀ ਦੀ ਇਸ ਜੋੜੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਇੰਡਸਟਰੀ ‘ਚ ਉਨ੍ਹਾਂ ਨੇ ਖ਼ਾਸ ਜਗ੍ਹਾ ਬਣਾਈ ਹੈ ।

Sunanda sharma Image Source : Instagram

ਹੋਰ ਪੜ੍ਹੋ : ਮਿਸ ਪੂਜਾ ਨੇ ਪਿਤਾ ਦੇ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ‘ਹਾਲੇ ਵੀ ਵਿਸ਼ਵਾਸ ਨਹੀਂ ਹੁੰਦਾ ਕਿ ਤੁਸੀਂ ਸਾਨੂੰ…’

ਸੁਨੰਦਾ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਸ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ । ਉਹ ਅਕਸਰ ਆਪਣੀ ਆਵਾਜ਼ ‘ਚ ਗਾਏ ਗੀਤਾਂ ਦੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਸੀ । ਇਨ੍ਹਾਂ ਵੀਡੀਓਜ਼ ‘ਚੋਂ ਹੀ ਇੱਕ ਵੀਡੀਓ ਵਾਇਰਲ ਹੋ ਗਿਆ ਅਤੇ ਜਿਸ ਤੋਂ ਬਾਅਦ ਉਹ ਗਾਇਕੀ ਦੇ ਖੇਤਰ ‘ਚ ਜਾਣੀ ਜਾਣ ਲੱਗ ਪਈ ।ਸੁਨੰਦਾ ਸ਼ਰਮਾ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ।

Sunanda Sharma Image Source : Instagram

ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਹ ਕੰਮ ਕਰ ਚੁੱਕੀ ਹੈ ਅਤੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਵਿਖਾ ਚੁੱਕੀ ਹੈ । ਹਾਲ ਹੀ ਸੁਨੰਦਾ ਨੇ ਇੱਕ ਬਹੁਤ ਹੀ ਖ਼ੂਬਸੂਰਤ ਫੋਟੋ ਸ਼ੂਟ ਵੀ ਕਰਵਾਇਆ ਹੈ । ਜਿਸ ‘ਚ ਉਹ ਬਹੁਤ ਹੀ ਸੋਹਣੀ ਲੱਗ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ ।

You may also like