ਕੀ ਸੁਨੰਦਾ ਸ਼ਰਮਾ ਨੂੰ ਹੋਇਆ ‘ਦੂਜੀ ਵਾਰ ਪਿਆਰ’ ?

Written by  Lajwinder kaur   |  December 10th 2019 04:46 PM  |  Updated: December 10th 2019 04:46 PM

ਕੀ ਸੁਨੰਦਾ ਸ਼ਰਮਾ ਨੂੰ ਹੋਇਆ ‘ਦੂਜੀ ਵਾਰ ਪਿਆਰ’ ?

ਜੀ ਹਾਂ ਇਹ ਅਸੀਂ ਨਹੀਂ ਸਗੋਂ ਸੁਨੰਦਾ ਸ਼ਰਮਾ ਕਹਿ ਰਹੇ ਨੇ ਆਪਣੇ ਨਵੇਂ ਆਉਣ ਵਾਲੇ ਗੀਤ ‘ਚ। ਉਹ ‘ਦੂਜੀ ਵਾਰ ਪਿਆਰ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਇਸ ਗਾਣੇ ਦਾ ਮੋਸ਼ਨ ਪੋਸਟਰ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤਾ ਹੈ। ਦਰਸ਼ਕਾਂ ਵੱਲੋਂ ਪੋਸਟਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਵੇਖੋ:ਸ਼ਹਿਨਾਜ਼ ਗਿੱਲ ਨੇ ਤੱਬੂ ਦੇ ਬਲਾਕਬਸਟਰ ਗੀਤ ''ਰੁਕ-ਰੁਕ-ਰੁਕ' ਉੱਤੇ ਡਾਂਸ ਕਰਕੇ ਬੰਨੇ ਰੰਗ, ਦੇਖੋ ਵੀਡੀਓ

ਇਸ ਗਾਣੇ ਦੇ ਬੋਲ ਨਾਮੀ ਗੀਤਕਾਰ ਜਾਨੀ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਸੁੱਖੀ ਦਾ ਹੋਵੇਗਾ। ਗਾਣੇ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਗੀਤ ਮੇਡ 4 ਮਿਊਜ਼ਿਕ ਦੇ ਲੇਬਲ ਹੇਠ 13 ਦਸੰਬਰ ਨੂੰ ਰਿਲੀਜ਼ ਹੋ ਜਾਵੇਗਾ।

ਸੁਨੰਦਾ ਸ਼ਰਮਾ ਇਸ ਤੋਂ ਪਹਿਲਾਂ ਵੀ ਜਾਨੀ ਤੇਰਾ ਨਾਂਅ, ਸੈਂਡਲ, ਪਿਆਸ, ਬੈਨ, ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਚ ਵੀ ਕਦਮ ਰੱਖ ਚੁੱਕੇ ਹਨ। ਉਹ ਦਿਲਜੀਤ ਦੋਸਾਂਝ ਦੇ ਨਾਲ ਸਕਰੀਨ ਸ਼ੇਅਰ ਕਰ ਚੁੱਕੇ ਹਨ। ਜੀ ਹਾਂ ਦੋਵੇਂ ਕਲਾਕਾਰ ਇਕੱਠੇ ਪੰਜਾਬੀ ਫ਼ਿਲਮ “ਰੰਗਰੂਟ” ਵਿੱਚ ਨਜ਼ਰ ਆ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਿੱਪੀ ਗਿੱਲ ਦੇ ਨਾਲ ਗਦਰੀ ਯੋਧਾ ‘ਚ ਵੀ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network