
Sunanda Sharma news: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਵਿ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇੰਨ੍ਹੀਂ ਦਿਨੀਂ ਉਹ ਛੁੱਟੀਆਂ ਦਾ ਅਨੰਦ ਲੈਣ ਲਈ ਆਪਣੇ ਫਾਰਮ ਹਾਊਸ ਪਹੁੰਚੀ ਹੋਈ ਹੈ। ਜਿਸ ਦੀਆਂ ਕੁਝ ਕਿਊਟ ਜਿਹੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਰਣਬੀਰ ਕਪੂਰ ਨੇ ਦੱਸਿਆ ਕਿਵੇਂ ਉਚਾਰਿਆ ਜਾਂਦਾ ਹੈ ਧੀ ‘ਰਾਹਾ’ ਦਾ ਨਾਮ, ਲੋਕਾਂ ਨੇ ਕਿਹਾ- ਪਿਤਾ ਬਣ ਕੇ ਖੁਸ਼

ਹਾਲ ਹੀ ‘ਚ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਉੱਤੇ ਕੁਝ ਵੀਡੀਓ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਵਿੱਚ ਸੁਨੰਦਾ ਆਪਣੇ ਫਾਰਮ ਹਾਊਸ ‘ਤੇ ਛੁੱਟੀਆਂ ਦਾ ਅਨੰਦ ਮਾਣਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਾਲ ਸੁਨੰਦਾ ਕੁਕਿੰਗ ਕਰਦੀ ਵੀ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਘਰ ਆਏ ਨੰਨ੍ਹੇ ਮਹਿਮਾਨਾਂ ਦੇ ਲਈ ਪਕੌੜੇ ਤਿਆਰ ਕੀਤੇ ਅਤੇ ਖੂਬ ਮਸਤੀ ਵੀ ਕੀਤੀ। ਉਨ੍ਹਾਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਪਿੰਡ ਦੇ ਬੱਚਿਆਂ ਦੇ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਨੇ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਪੋਸਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- ‘ਖੁਸ਼ੀਆਂ’। ਪ੍ਰਸ਼ੰਸਕਾਂ ਨੂੰ ਗਾਇਕਾ ਦਾ ਇਹ ਕੂਲ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।

ਸੁਨੰਦਾ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਜੋ ਵੀਡੀਓ ਸ਼ੇਅਰ ਕੀਤਾ, ਉਸ ਵਿੱਚ ਉਹ ਪਕੌੜੇ ਬਣਾਉਣ ਦੀ ਤਿਆਰੀ ਕਰਦੀ ਦਿਖਾਈ ਦੇ ਰਹੀ ਹੈ। ਇਸ ਤੋਂ ਬਾਅਦ ਗਾਇਕਾ ਮਿੱਟੀ ਵਾਲੇ ਚੁੱਲ੍ਹੇ ‘ਤੇ ਪਕੌੜੇ ਤਲਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦਈਏ ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀਆਂ ਟੌਪ ਸਿੰਗਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ਵਿੱਚ ਅਦਾਕਾਰੀ ਕਰਦੀ ਹੋਈ ਵੀ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਹ ਸੋਨੂੰ ਸੂਦ ਅਤੇ ਨਵਾਜ਼ੂਦੀਨ ਸਿੱਦੀਕੀ ਵਰਗੇ ਕਲਾਕਾਰ ਨਾਲ ਵੀ ਕੰਮ ਕਰ ਚੁੱਕੀ ਹੈ।
View this post on Instagram