ਸੁਨੰਦਾ ਸ਼ਰਮਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪੋਸਟ ਸ਼ੇਅਰ ਕਰਕੇ ਕਹੀ ਇਹ ਗੱਲ
ਸੁਨੰਦਾ ਸ਼ਰਮਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪੋਸਟ ਸ਼ੇਅਰ ਕਰਕੇ ਕਹੀ ਇਹ ਗੱਲ
Sunanda Sharma news: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੁਨੰਦਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਮੁਲਾਕਾਤ ਕੀਤੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਕਿਲੀ ਪੌਲ ਨੇ ਆਪਣੀ ਭੈਣ ਨੀਮਾ ਦੇ ਨਾਲ 'ਬੇਸ਼ਰਮ ਰੰਗ' 'ਤੇ ਕੀਤਾ ਜ਼ਬਰਦਸਤ ਡਾਂਸ, ਫੈਨਜ਼ ਲੁੱਟਾ ਰਹੇ ਨੇ ਪਿਆਰ
ਦੱਸ ਦਈਏ ਕਿ ਤਸਵੀਰਾਂ ਸ਼ੇਅਰ ਕਰਦਿਆਂ ਸੁਨੰਦਾ ਨੇ ਕੈਪਸ਼ਨ 'ਚ ਹਰਜੀਤ ਹਰਮਨ ਲਈ ਪਿਆਰੀ ਜਿਹੀ ਕੈਪਸ਼ਨ ਵੀ ਲਿਖੀ। ਸੁਨੰਦਾ ਨੇ ਲਿਖਿਆ, 'ਮੇਰੇ ਪਹਿਲੇ ਸਟੇਜ ਸ਼ੋਅ 'ਤੇ ਤੁਹਾਡੇ ਵੱਲੋਂ ਦਿੱਤੀ ਗਈ ਹੱਲਾਸ਼ੇਰੀ, ਮੈਨੂੰ ਇੱਥੇ ਤੱਕ ਲੈ ਆਈ ਹਰਜੀਤ ਵੀਰ ਜੀ ਤੇ ਸੁਖਪ੍ਰੀਤ ਦੀਦੀ। ਤੁਹਾਡੇ ਪਿਆਰ ਲਈ ਸ਼ੁਕਰੀਆ’। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ਤੇ ਪਸੰਦ ਵੀ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਹਰਜੀਤ ਹਰਮਨ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਇੱਕ ਦਹਾਕੇ ਤੱਕ ਪੰਜਾਬੀ ਇੰਡਸਟਰੀ 'ਤੇ ਰਾਜ ਕੀਤਾ।

ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕ ਹੈ, ਜਿਸ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੀ ਨਾਲ ਉਨ੍ਹਾਂ ਨੂੰ ਅਦਾਕਾਰੀ ਦਾ ਵੀ ਸੌਂਕ ਹੈ। ਜਿਸ ਕਰਕੇ ਉਹ ਅਦਾਕਾਰੀ ਦੇ ਖੇਤਰ ਵਿੱਚ ਵਾਹ ਵਾਹੀ ਖੱਟ ਚੁੱਕੀ ਹੈ। ਉਹ ਕਈ ਨਾਮੀ ਬਾਲੀਵੁੱਡ ਕਲਾਕਾਰਾਂ ਦੇ ਵੀ ਕੰਮ ਕਰ ਚੁੱਕੀ ਹੈ।

Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
