
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੀ ਇੱਕ ਅਣਦੇਖੀ ਵੀਡੀਓ ਸ਼ੇਅਰ ਕੀਤੀ ਹੈ ।
ਹੋਰ ਪੜ੍ਹੋ : ਨੇਹਾ ਕੱਕੜ ਤੇ ਟੋਨੀ ਕੱਕੜ ਨੇ ‘ਗਲੇ ਲਗਾਣਾ ਹੈ’ ਗੀਤ ‘ਤੇ ਬਣਾਇਆ ਕਿਊਟ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਭੈਣ-ਭਰਾ ਦਾ ਇਹ ਅੰਦਾਜ਼
ਇਸ ਵੀਡੀਓ 'ਚ ਉਹ ਬਾਲੀਵੁੱਡ ਐਕਟਰ ਸੋਨੂੰ ਸੂਦ ਦੇ ਨਾਲ ਨਜ਼ਰ ਆ ਰਹੀ ਹੈ । ਇਹ ਵੀਡੀਓ ਉਨ੍ਹਾਂ ਦੇ ਹਾਲ ਹੀ ‘ਚ ਆਏ ਗੀਤ ‘ਪਾਗਲ ਨਹੀਂ ਹੋਣ’ ਦੀ ਸ਼ੂਟਿੰਗ ਟਾਈਮ ਦਾ ਹੈ । ਇਸ ਵੀਡੀਓ ‘ਚ ਦੋਵਾਂ ਦੀ ਕਿਊਟ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇੱਕ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।
ਜੇ ਗੱਲ ਕਰੀਏ ਗਾਇਕਾ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ ।
View this post on Instagram