ਸੁਨੰਦਾ ਸ਼ਰਮਾ ਆਪਣੇ ਕਿਚਨ ‘ਚ ਹੱਥ ਅਜ਼ਮਾਉਂਦੀ ਆਈ ਨਜ਼ਰ, ਵੇਖੋ ਵੀਡੀਓ

written by Shaminder | November 16, 2022 03:45pm

ਸੁਨੰਦਾ ਸ਼ਰਮਾ (Sunanda Sharma ) ਜਿੱਥੇ ਗਾਉਣ ਦਾ ਸ਼ੌਂਕ ਰੱਖਦੀ ਹੈ, ਉੱਥੇ ਹੀ ਉਨ੍ਹਾਂ ਨੂੰ ਖਾਣਾ ਬਨਾਉਣ ‘ਚ ਵੀ ਬਹੁਤ ਜ਼ਿਆਦਾ ਦਿਲਚਸਪੀ ਹੈ । ਉਹ ਅਕਸਰ ਆਪਣੇ ਕਿਚਨ ‘ਚ ਹੱਥ ਅਜ਼ਮਾਉਂਦੀ ਹੋਈ ਨਜ਼ਰ ਆਉਂਦੀ ਹੈ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸੁਨੰਦਾ ਸ਼ਰਮਾ ਆਪਣੇ ਕਿਚਨ ‘ਚ ਕੁਝ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ ।

Sunanda Sharma Image Source : Instagram

ਹੋਰ ਪੜ੍ਹੋ : ਨਛੱਤਰ ਗਿੱਲ ਦੇ ਪੁੱਤਰ ਦਾ ਕੱਲ੍ਹ ਹੋਣ ਵਾਲਾ ਸੀ ਵਿਆਹ, ਵਿਆਹ ਤੋਂ ਪਹਿਲਾਂ ਹੋਇਆ ਪਤਨੀ ਦਾ ਦਿਹਾਂਤ

ਇਸ ਵੀਡੀਓ ਨੂੰ ਗਾਇਕਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

Sunanda Sharma Image Source : Instagram

ਹੋਰ ਪੜ੍ਹੋ : ਯੁਵਰਾਜ ਸਿੰਘ ਨੇ ਬੇਟੇ ਦੇ ਨਾਲ ਇੰਝ ਕੀਤੀ ਮਸਤੀ, ਕਿਊਟ ਪੁੱਤਰ ਨੂੰ ਬਣਾਇਆ ਸੁਪਰ ਮੈਨ

ਸੁਨੰਦਾ ਸ਼ਰਮਾ ਨੇ ਜਿੱਥੇ ਗੀਤਾਂ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦੇ ਦਿਲਾਂ ‘ਚ ਜਗ੍ਹਾ ਬਣਾਈ ਹੈ । ਸੁਨੰਦਾ ਸ਼ਰਮਾ ਹੁਣ ਤੱਕ ਕਈ ਬਾਲੀਵੁੱਡ ਕਲਾਕਾਰਾਂ ਦੇ ਨਾਲ ਵੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । ਅੱਜ ਕੱਲ੍ਹ ਸੁਨੰਦਾ ਗਾਇਕੀ ਦੇ ਨਾਲ-ਨਾਲ ਸ਼ਾਇਰੀ ਵੀ ਕਰਦੀ ਹੋਈ ਨਜ਼ਰ ਆਉਂਦੀ ਹੈ ।

Sunanda Sharma Image Source : Instagram

ਉਹ ਅਕਸਰ ਆਪਣੀ ਸ਼ਾਇਰੀ ਦੇ ਵੀਡੀਓ ਵੀ ਸਾਂਝੇ ਕਰਦੀ ਰਹਿੰਦੀ ਹੈ ।ਸੁਨੰਦਾ ਸ਼ਰਮਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ਤੋਂ ਬਾਅਦ ਸੁਨੰਦਾ ਗਾਇਕੀ ਦੇ ਖੇਤਰ ‘ਚ ਪਛਾਣੀ ਜਾਣ ਲੱਗ ਪਈ ਸੀ ਅਤੇ ਇਸ ਤੋਂ ਬਾਅਦ ਉਸ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਗੀਤਾਂ ‘ਚ ਨਜ਼ਰ ਆਈ ।

You may also like