ਸੁਨੰਦਾ ਸ਼ਰਮਾ ਸੜਕ 'ਤੇ ਮਸਤੀ ਕਰਦੀ ਆਈ ਨਜ਼ਰ, ਵੀਡੀਓ ਹੋਇਆ ਵਾਇਰਲ

written by Shaminder | February 07, 2022

ਸੁਨੰਦਾ ਸ਼ਰਮਾ (sunanda Sharma )ਜੋ ਕਿ ਸੋਸ਼ਲ ਮੀਡੀਆ 'ਤੇ ਅਕਸਰ ਆਪਣੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ (Video) ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ 'ਮੈਂ ਝੁਕੇਗਾ ਨਹੀਂ ਰੇ'। ਇਸ ਵੀਡੀਓ 'ਚ ਉਹ ਪੁਸ਼ਪਾ ਫ਼ਿਲਮ ਦੇ ਇੱਕ ਸੀਨ 'ਤੇ ਅਦਾਕਾਰੀ ਕਰਦੀ ਵੀ ਦਿਖਾਈ ਦਿੱਤੀ । ਇਹ ਵੀਡੀਓ ਗਾਇਕਾ ਦੇ ਪ੍ਰਸ਼ੰਸਕਾਂ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ ।

sunanda sharma , image From instagram

ਹੋਰ ਪੜ੍ਹੋ : ਕਈ ਤੱਤਾਂ ਨਾਲ ਭਰਪੂਰ ਹੁੰਦੇ ਹਨ ਛੋਲੇ, ਖਾਣ ਨਾਲ ਮਿਲਦੇ ਹਨ ਕਈ ਫਾਇਦੇ

ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਤੋਂ ਇਲਾਵਾ ਸੁਨੰਦਾ ਸ਼ਰਮਾ ਅਦਾਕਾਰੀ ਦੇ ਖੇਤਰ 'ਚ ਵੀ ਨਿੱਤਰ ਚੁੱਕੀ ਹੈ ਅਤੇ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ 'ਸੱਜਣ ਸਿੰਘ ਰੰਗਰੂਟ' 'ਚ ਨਜ਼ਰ ਆਈ ਸੀ ।

sunanda-sharma image from instagram

ਇਸ ਤੋਂ ਇਲਾਵਾ ਸੁਨੰਦਾ ਹੋਰ ਵੀ ਕਈ ਪ੍ਰਾਜੈਕਟਸ 'ਚ ਨਜ਼ਰ ਆਉਣ ਵਾਲੀ ਹੈ । ਸੁਨੰਦਾ ਸ਼ਰਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਵੀਡੀਓ ਕਲਿੱਪ ਦੇ ਨਾਲ ਹੀ ਕੀਤੀ ਸੀ । ਉਸ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਉਹ ਅਕਸਰ ਆਪਣੇ ਗੀਤਾਂ ਦੇ ਵੀਡੀਓ ਬਣਾ ਕੇ ਸ਼ੇਅਰ ਕਰਦੀ ਰਹਿੰਦੀ ਸੀ ਅਤੇ ਉਨ੍ਹਾਂ ਵਿੱਚੋਂ ਹੀ ਇੱਕ ਵੀਡੀਓ ਵਾਇਰਲ ਹੋ ਗਿਆ । ਜਿਸ ਨੇ ਸੁਨੰਦਾ ਨੂੰ ਗਾਇਕੀ ਦੀਆਂ ਬੁਲੰਦੀਆਂ 'ਤੇ ਪਹੁੰਚਾ ਦਿੱਤਾ ਸੀ।

You may also like