ਸੁਨੰਦਾ ਸ਼ਰਮਾ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | November 26, 2021 01:45pm

ਸੁਨੰਦਾ ਸ਼ਰਮਾ (Sunanda Sharma ) ਜਿਸ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਆਪਣੀ ਖ਼ਾਸ ਪਛਾਣ ਬਣਾਈ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਗਾਉਣ ਦੇ ਨਾਲ-ਨਾਲ ਉਸ ਨੂੰ ਨੱਚਣ (Dance) ਦਾ ਵੀ ਬਹੁਤ ਜ਼ਿਆਦਾ ਸ਼ੌਂਕ ਹੈ ।ਉਹ ਆਪਣੇ ਡਾਂਸ ਦੇ ਵੀਡੀਓ (Dance Video)  ਸਾਂਝਾ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ‘ਦਿਲ ਵਿੱਚ ਵੱਜਦੀ ਗਿਟਾਰ’ ‘ਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।

Sunanda-Sharma image From instagram

ਹੋਰ ਪੜ੍ਹੋ : ਦਰਸ਼ਨ ਔਲਖ, ਹਰਜੀਤ ਹਰਮਨ ਸਣੇ ਕਈ ਕਲਾਕਾਰਾਂ ਨੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਕੀਤਾ ਯਾਦ

ਜਿਸ ‘ਚ ਗਾਇਕਾ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਦੇ ਨਾਲ ਇੱਕ ਮਹਿਲਾ ਹੋਰ ਵੀ ਹੈ ਜੋ ਉਸ ਦਾ ਸਾਥ ਦੇ ਰਹੀ ਹੈ । ਸੁਨੰਦਾ ਸ਼ਰਮਾ ਦੇ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਸੁਨੰਦਾ ਸ਼ਰਮਾ ਨੇ ਬਤੌਰ ਗਾਇਕਾ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

Sunanda Sharma- image From instagram

ਸੁਨੰਦਾ ਸ਼ਰਮਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਅਤੇ ਇਸੇ ਵੀਡੀਓ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ । ਸੁਨੰਦਾ ਸ਼ਰਮਾ ਅੱਜ ਕੱਲ੍ਹ ਸ਼ੇਅਰੋ ਸ਼ਾਇਰੀ ਵੀ ਖੂਬ ਕਰ ਰਹੀ ਹੈ । ਜਿਸ ਦੀਆਂ ਉਹ ਵੀਡੀਓਜ਼ ਵੀ ਖੂਬ ਸ਼ੇਅਰ ਕਰ ਰਹੀ ਹੈ । ਗਾਇਕੀ ਦੇ ਨਾਲ-ਨਾਲ ਸੁਨੰਦਾ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ । ਉਸ ਨੇ ਹੁਣ ਤੱਕ ਕਈ ਵੱਡੇ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ । ਜਿਸ ‘ਚ ਸੋਨੂੰ ਸੂਦ, ਨਵਾਜ਼ੁਦੀਨ ਸਿੱਦੀਕੀ ਦੇ ਨਾਲ ਵੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ‘ਚ ਦਿਖਾਈ ਦਿੱਤੀ ਸੀ । ਹਾਲ ਹੀ ‘ਚ ਸੁਨੰਦਾ ਸ਼ਰਮਾ ਦਾ ਗੀਤ ‘ਚੋਰੀ ਚੋਰੀ ਤੱਕਣਾ ਪਿਆ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

You may also like