ਸੁਨੰਦਾ ਸ਼ਰਮਾ ਦਾ ਇਹ ਫਨੀ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ, ਵੇਖੋ ਵੀਡੀਓ

written by Shaminder | April 27, 2022

ਸੁਨੰਦਾ ਸ਼ਰਮਾ (Sunanda Sharma )ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਾਇਕਾ ਦਾ ਫਨੀ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾ ਟਾਇਲਟ ਸੀਟ ‘ਤੇ ਬੈਠੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਵੀਡੀਓ ਦੇ ਬੈਕਗਰਾਊਂਡ ‘ਚ ਬਾਲੀਵੁੱਡ ਫ਼ਿਲਮ ਦਾ ਗੀਤ ਵੱਜ ਰਿਹਾ ਹੈ । ਇਸ ਗੀਤ ਨੂੰ ਸੁਨੰਦਾ ਸ਼ਰਮਾ ਨੇ ਫਨੀ ਅੰਦਾਜ਼ ‘ਚ ਰੀਕ੍ਰੀਏਟ ਕਰਨ ਦੀ ਕੋਸ਼ਿਸ਼ ਕੀਤੀ ਹੈ ।

sunanda sharma,,, image From instagram

ਹੋਰ ਪੜ੍ਹੋ : ਫਰਿੱਜ ‘ਚ ਪਾਣੀ ਦੀਆਂ ਬੋਤਲਾਂ ਨਾ ਰੱਖਣ ਕਾਰਨ ਸੁਨੰਦਾ ਸ਼ਰਮਾ ਨੂੰ ਪਈ ਮੰਮੀ ਤੋਂ ਮਾਰ, ਵੇਖੋ ਵੀਡੀਓ

ਇਸ ਤੋਂ ਇਲਾਵਾ ਸੁਨੰਦਾ ਸ਼ਰਮਾ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਹਨ । ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੀ ਹੈ ।

sunanda sharma,,,,, image from instagram

ਹੋਰ ਪੜ੍ਹੋ : ਗਰੀਬ ਬੱਚਿਆਂ ਦੇ ਚਿਹਰਿਆਂ ‘ਤੇ ਸੁਨੰਦਾ ਸ਼ਰਮਾ ਨੇ ਬਿਖੇਰੀ ਮੁਸਕਾਨ, ਦੇਖੋ ਵੀਡੀਓ

ਉਨ੍ਹਾਂ ਨੇ ਬਾਲੀਵੁੱਡ ਦੇ ਕਈ ਸਿਤਾਰਿਆਂ ਦੇ ਨਾਲ ਵੀ ਕੰਮ ਕੀਤਾ ਹੈ । ਜਿਸ ‘ਚ ਸੋਨੂੰ ਸੂਦ ਅਤੇ ਨਵਾਜ਼ੁਦੀਨ ਸਿੱਦੀਕੀ ਹਨ । ਨਵਾਜ਼ੁਦੀਨ ਸਿੱਦੀਕੀ ਸੁਨੰਦਾ ਸ਼ਰਮਾ ਦੇ ਨਾਲ ‘ਬਾਰਿਸ਼ ਕੀ ਜਾਏ’ ‘ਚ ਬਤੌਰ ਮਾਡਲ ਨਜ਼ਰ ਆਏ ਸਨ ।

sunanda sharma , image From instagram

ਸੁਨੰਦਾ ਸ਼ਰਮਾ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤ ਚੁੱਕੀ ਹੈ । ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਚ ਉਹ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ‘ਚ ਦਿਖਾਈ ਦੇ ਚੁੱਕੀ ਹੈ ।ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਏਗੀ ।

You may also like