ਸੁਨੰਦਾ ਸ਼ਰਮਾ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਦੂਜੀ ਵਾਰ ਪਿਆਰ' ਗੀਤ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਨਵੇਂ ਸਿੰਗਲ ਟਰੈਕ ‘ਦੂਜੀ ਵਾਰ ਪਿਆਰ’ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਜੀ ਹਾਂ ਪਿਆਰ ਤੋਂ ਬਾਅਦ ਵਿਛੋੜੇ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਗੀਤ ‘ਚ ਪੇਸ਼ ਕੀਤਾ ਗਿਆ ਹੈ। ਇਸ ਗਾਣੇ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਗਿਆ ਹੈ।
ਹੋਰ ਵੇਖੋ:ਕਮਲ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਅਮਾਨਤ ਫ਼ਿਲਮ ਦਾ ‘ਕਾਵਾਂ’ ਸੌਂਗ, ਕਰ ਰਿਹਾ ਹੈ ਦਰਸ਼ਕਾਂ ਨੂੰ ਭਾਵੁਕ, ਦੇਖੋ ਵੀਡੀਓ
ਜੇ ਗੱਲ ਕਰੀਏ ‘ਦੂਜੀ ਵਾਰ ਪਿਆਰ’ ਗਾਣੇ ਨੂੰ ਸੁਨੰਦਾ ਸ਼ਰਮਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। ਜਾਨੀ ਇੱਕ ਵਾਰ ਫਿਰ ਤੋਂ ਆਪਣੇ ਬਾਕਮਾਲ ਬੋਲਾਂ ਦੇ ਨਾਲ ਸਭ ਦਾ ਦਿਲ ਜਿੱਤਣ ‘ਚ ਕਾਮਯਾਬ ਰਹੇ ਨੇ। ਇਸ ਗਾਣੇ ਨੂੰ ਮਿਊਜ਼ਿਕ ਡਾਇਰੈਕਟ ਸੁੱਖੀ ਨੇ ਆਪਣੇ ਸੰਗੀਤ ਦੇ ਨਾਲ ਚਾਰ ਚੰਨ ਲਗਾਇਆ ਹੈ। ਨਾਮੀ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਹੈ। ਮੇਡ 4 ਮਿਊਜ਼ਿਕ ਦੇ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਖੂਬ ਪਿਆਰ ਮਿਲ ਰਿਹਾ ਹੈ।
ਸੁਨੰਦਾ ਸ਼ਰਮਾ ਇਸ ਤੋਂ ਪਹਿਲਾਂ ਵੀ ਜਾਨੀ ਤੇਰਾ ਨਾਂਅ, ਸੈਂਡਲ, ਪਿਆਸ, ਬੈਨ, ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਉਹ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫ਼ਿਲਮ ‘ਰੰਗਰੂਟ’ ‘ਚ ਸਿਲਵਰ ਸਕਰੀਨ ਸ਼ੇਅਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਿੱਪੀ ਗਿੱਲ ਦੇ ਨਾਲ ‘ਗਦਰੀ ਯੋਧਾ’ ‘ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।